ਪਾਕਿਸਤਾਨ ਵਿੱਚ ਸਿੰਧੂ ਨਦੀ ’ਚ ਕਿਸ਼ਤੀ ਪਲਟੀ, ਚਾਰ ਲਾਪਤਾ – Punjabi Tribune

Must read


ਪਿਸ਼ਾਵਰ, 11 ਅਪਰੈਲ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਵਿੱਚ ਅੱਜ ਸਿੰਧੂ ਨਦੀ ਵਿੱਚ ਇਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 15 ਵਿਅਕਤੀ ਡੁੱਬ ਗਏ, ਜਿਨ੍ਹਾਂ ਵਿੱਚੋਂ 11 ਨੂੰ ਬਚਾਅ ਲਿਆ ਗਿਆ ਜਦਕਿ ਚਾਰ ਲਾਪਤਾ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਚਾਅ ਮੁਹਿੰਮ ਨਾਲ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਨੌਸ਼ਹਿਰਾ ਜ਼ਿਲ੍ਹੇ ਦੇ ਕੁੰਡ ਪਾਰਕ ਖੇਤਰ ਵਿੱਚ ਵਾਪਰੀ, ਜਿੱਥੇ ਈਦ ਦਾ ਜਸ਼ਨ ਮਨਾਉਣ ਲਈ ਵੱਡੀ ਗਿਣਤੀ ਲੋਕ ਇਕੱਤਰ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ 11 ਵਿਅਕਤੀਆਂ ਨੂੰ ਬਚਾਅ ਲਿਆ ਹੈ। ਉਨ੍ਹਾਂ ਦੱਸਿਆ ਕਿ ਲਾਪਤਾ ਚਾਰ ਵਿਅਕਤੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨੌਸ਼ਹਿਰਾ, ਸਵਾਬੀ ਅਤੇ ਮਰਦਨ ਦੀਆਂ ਬਚਾਅ ਟੀਮਾਂ ਇਸ ਮੁਹਿੰਮ ਵਿੱਚ ਹਿੱਸਾ ਲੈ ਰਹੀਆਂ ਹਨ। -ਪੀਟੀਆਈ



News Source link

- Advertisement -

More articles

- Advertisement -

Latest article