ਪਾਕਿਸਤਾਨ: ਸ਼ਾਹ ਮਹਿਮੂਦ ਕੁਰੈਸ਼ੀ ਨੂੰ 15 ਦਿਨਾਂ ਲਈ ਹਿਰਾਸਤ ’ਚ ਲਿਆ

0
190


ਇਸਲਾਮਾਬਾਦ, 26 ਦਸੰਬਰ

ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਮੁੜ ਹਿਰਾਸਤ ’ਚ ਲੈ ਲਿਆ ਗਿਆ ਹੈ ਤੇ ਉਨ੍ਹਾਂ ਨੂੰ 15 ਦਿਨਾਂ ਲਈ ਰਾਵਲਪਿੰਡੀ ਦੇ ਅਡਿਆਲਾ ਜੇਲ੍ਹ ਵਿੱਚ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਾਈਫਰ ਕੇਸ ਵਿੱਚ ਉਨ੍ਹਾਂ ਨੂੰ ਇਕ ਦਿਨ ਪਹਿਲਾਂ ਹੀ ਜ਼ਮਾਨਤ ਮਿਲੀ ਸੀ। ਉਹ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਹਨ। ਰਾਵਲਪਿੰਡੀ ਦੇ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕੁਰੈਸ਼ੀ ਦੀ ਰਿਹਾਈ ਸ਼ਾਂਤੀ ਤੇ ਸੁਰੱਖਿਆ ਲਈ ਖਤਰਨਾਕ ਹੋ ਸਕਦੀ ਹੈ। -ਪੀਟੀਆਈ



News Source link