ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Must read


Pakistan News: ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਪੁਲਿਸ ਚੌਕੀ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਨੌਂ ਪੁਲਿਸ ਮੁਲਾਜ਼ਮ ਮਾਰੇ ਗਏ ਅਤੇ ਪੰਜ ਹੋਰ ਲਾਪਤਾ ਹਨ। ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ।

ਹਮਲੇ ਤੋਂ ਬਾਅਦ, ਇਲਾਕੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਲਾਕੇ ਨੂੰ ਘੇਰ ਲਿਆ ਗਿਆ ਹੈ। ਡਾਨ ਦੀ ਇੱਕ ਰਿਪੋਰਟ ਦੇ ਅਨੁਸਾਰ ਇਹ ਹਮਲਾ ਸੋਮਵਾਰ ਰਾਤ (6 ਜੁਲਾਈ) ਨੂੰ ਬਲੋਚਿਸਤਾਨ ਦੇ ਜ਼ੀਆਰਤ ਜ਼ਿਲ੍ਹੇ ਦੇ ਮੰਗੀ ਡੈਮ ਖੇਤਰ ਵਿੱਚ ਇੱਕ ਪੁਲਿਸ ਚੌਕੀ ‘ਤੇ ਹੋਇਆ।

ਪੁਲਿਸ ਨੇ ਹਮਲਾਵਰਾਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ, ਪਰ ਉਹ ਚੌਕੀ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋ ਗਏ। ਜ਼ੀਆਰਤ ਦੇ ਡਿਪਟੀ ਕਮਿਸ਼ਨਰ ਅਬਦੁਲ ਕੁਦੁਸ ਅਚਕਜ਼ਈ ਨੇ ਦੱਸਿਆ ਕਿ ਪੰਜ ਪੁਲਿਸ ਮੁਲਾਜ਼ਮ ਅਜੇ ਵੀ ਲਾਪਤਾ ਹਨ, ਜਦੋਂ ਕਿ ਘੱਟੋ-ਘੱਟ ਨੌਂ ਮਾਰੇ ਗਏ ਹਨ।

ਜ਼ਿਆਰਤ ਦੇ ਡਿਪਟੀ ਕਮਿਸ਼ਨਰ ਦੇ ਅਨੁਸਾਰ, ਲਾਪਤਾ ਪੁਲਿਸ ਮੁਲਾਜ਼ਮਾਂ ਦੀ ਭਾਲ ਲਈ ਇੱਕ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਖੇਤਰ ਵਿੱਚ ਵਾਧੂ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕੀਤੇ ਗਏ ਇੱਕ ਹੋਰ ਬਿਆਨ ਵਿੱਚ, ਬਲੋਚਿਸਤਾਨ ਸਰਕਾਰ ਨੇ ਕਿਹਾ ਕਿ ਹਮਲੇ ਤੋਂ ਬਾਅਦ ਸ਼ੁਰੂ ਕੀਤਾ ਗਿਆ ਵੱਡਾ ਆਪ੍ਰੇਸ਼ਨ ਪੂਰਾ ਹੋ ਗਿਆ ਹੈ ਅਤੇ ਫਿਤਨਾ ਅਲ-ਖਵਾਰੀਜ ਨਾਲ ਜੁੜੇ 15 ਅੱਤਵਾਦੀ ਮਾਰੇ ਗਏ ਹਨ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



News Source link

- Advertisement -

More articles

- Advertisement -

Latest article