ਚਮਕੌਰ ਸਾਹਿਬ:
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ (ਪਿਪਸ) ਪਿੱਪਲ ਮਾਜਰਾ ਵਿੱਚ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਕੇਜੀ ਵਿੰਗ ਵਿਦਿਆਰਥੀ ਜੀਵਨ ਦੀਆਂ ਅਗਲੀਆਂ ਚੁਣੌਤੀਆਂ ਨੂੰ ਪਾਰ ਕਰਨ ਦੇ ਯੋਗ ਬਣਦੇ ਹਨ। ਸਮਾਰੋਹ ਦੌਰਾਨ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਸਾਲਾਨਾ ਰਿਜਲਟ ਦੇ ਨਾਲ-ਨਾਲ ਗ੍ਰੈਜੂਏਸ਼ਨ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ , ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਅਤੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਮਨਦੀਪ ਕੌਰ ਮਾਹਲ ਤੇ ਸਟਾਫ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ