ਪੀਏਯੂ ਦੇ ਕਾਲਜਾਂ ਦੀਆਂ ਐੱਨਐੱਸਐੱਸ ਇਕਾਈਆਂ ਵੱਲੋਂ ਜਾਗਰੂਕਤਾ ਮਾਰਚ – Punjabi Tribune

0
148


ਖੇਤਰੀ ਪ੍ਰਤੀਨਿਧ

ਲੁਧਿਆਣਾ, 16 ਅਪਰੈਲ

ਪੀਏਯੂ ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਅਤੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਐੱਨਐੱਸਐੱਸ ਵਾਲੰਟੀਅਰਾਂ ਨੇ ਪੋਸ਼ਣ ਪਖਵਾੜਾ 2025 ਨੂੰ ਮਨਾਉਣ ਲਈ ਇੱਕ ਜਾਗਰੂਕਤਾ ਮਾਰਚ ਕੱਢਿਆ। ਇਸ ਸਮਾਗਮ ਵਿੱਚ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਲਈ ਸੰਤੁਲਿਤ ਪੋਸ਼ਣ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ ਗਿਆ।

ਪੋਸ਼ਣ ਪੰਦਰਵਾੜਾ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਪੋਸ਼ਣ ਅਭਿਆਨ (ਰਾਸ਼ਟਰੀ ਪੋਸ਼ਣ ਮਿਸ਼ਨ) ਦੇ ਤਹਿਤ ਕੀਤੀ ਜਾਣ ਵਾਲੀ ਗਤੀਵਿਧੀ ਹੈ। ਇਹ ਸਰਗਰਮੀ ਇਸ ਸਾਲ 22 ਅਪਰੈਲ ਤੱਕ ਕਰਵਾਈ ਜਾ ਰਹੀ ਹੈ। ਇਹ ਪਹਿਲਕਦਮੀ ਪੋਸ਼ਣ, ਪਾਣੀ, ਸੈਨੀਟੇਸ਼ਨ, ਸਫਾਈ ਅਤੇ ਸਿਹਤਮੰਦ ਜੀਵਨ ਤਰੀਕਿਆਂ ਉੱਪਰ ਧਿਆਨ ਕੇਂਦਰਿਤ ਕਰਕੇ ਰਵਾਇਤੀ ਸ਼ੈਲੀ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਦੀ ਕੋਸ਼ਿਸ਼ ਕਰਦੀ ਹੈ। ਇਸ ਜਾਗਰੂਕਤਾ ਮਾਰਚ ਦੌਰਾਨ, ਵਲੰਟੀਅਰਾਂ ਨੇ ‘ਪੋਸ਼ਣ ਅਪਣਾਓ, ਬਿਮਾਰੀ ਭਜਾਓ’ ਅਤੇ ‘ਸਹੀ ਪੋਸ਼ਣ, ਦੇਸ਼ ਰੋਸ਼ਨ’ ਵਰਗੇ ਨਾਅਰਿਆਂ ਰਾਹੀਂ ਜਾਗਰੂਕਤਾ ਪੈਦਾ ਕੀਤੀ। ਸਮਾਗਮ ਵਿੱਚ ਵਿਦਿਆਰਥੀ ਭਲਾਈ ਦੇ ਨਿਰਦੇਸ਼ਕ ਡਾ. ਨਿਰਮਲ ਜੌੜਾ ਅਤੇ ਵਿਦਿਆਰਥੀ ਭਲਾਈ ਦੇ ਸੰਯੁਕਤ ਨਿਰਦੇਸ਼ਕ ਡਾ. ਕਮਲਜੀਤ ਸਿੰਘ ਸੂਰੀ ਸ਼ਾਮਲ ਹੋਏ। ਉਨ੍ਹਾਂ ਨੇ ਵਲੰਟੀਅਰਾਂ ਦੇ ਉਤਸ਼ਾਹ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਐਨ ਐਸ ਐਸ ਕੋਆਰਡੀਨੇਟਰ ਡਾ. ਹਰਮੀਤ ਸਿੰਘ ਸਰਲਾਚ ਨੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਅਫ਼ਸਰਾਂ-ਡਾ. ਰੁਪਿੰਦਰ ਪਾਲ ਸਿੰਘ, ਡਾ. ਗਗਨਦੀਪ ਕੌਰ ਅਤੇ ਡਾ. ਦਿਲਪ੍ਰੀਤ ਸਿੰਘ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਿਯੋਗ ਕੀਤਾ।



News Source link