ਪੁਰੀ: ਜਗਨਨਾਥ ਯਾਤਰਾ ਦੌਰਾਨ ਭਗਦੜ ਵਰਗੇ ਹਾਲਾਤ, ਇਕ ਸ਼ਰਧਾਲੂ ਦੀ ਮੌਤ

Must read


ਪੁਰੀ, 7 ਜੁਲਾਈ

ਉੜੀਸਾ ਵਿੱਚ ਅੱਜ ਤੋਂ ਸ਼ੁਰੂ ਹੋਈ ਰੱਥ ਯਾਤਰਾ ਵਿੱਚ ਰੱਥ ਨੂੰ ਖਿੱਚਣ ਦੌਰਾਨ ਮਚੀ ਭਗਦੜ ਵਿੱਚ ਇਕ ਸ਼ਰਧਾਲੂ ਦੀ ਮੌਤ ਹੋ ਗਈ ਜਦਕਿ ਦਮ ਘੁਟਣ ਕਾਰਨ ਅੱਠ ਹੋਰ ਸ਼ਰਧਾਲੂਆਂ ਦੀ ਹਾਲਤ ਵਿਗੜ ਗਈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਲਈ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ। ਮ੍ਰਿਤਕ ਦੀ ਪਛਾਣ ਬਾਲਨਗਿਰ ਜ਼ਿਲ੍ਹੇ ਦੇ ਲਲਿਤ ਬਗਾਰਤੀ ਵਜੋਂ ਹੋਈ ਹੈ। ਮੁੱਖ ਮੰਤਰੀ ਨੇ ਸ਼ਰਧਾਲੂ ਦੀ ਮੌਤ ’ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜ਼ਖ਼ਮੀ ਹੋਏ ਸ਼ਰਧਾਲੂਆਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਸਿਹਤ ਮੰਤਰੀ ਮੁਕੇਸ਼ ਮਹਾਲਿੰਗ ਨੇ ਕਿਹਾ ਕਿ ਉਹ ਖ਼ੁਦ ਪੁਰੀ ’ਚ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਭਗਵਾਨ ਬਾਲਭੱਦਰ ਦਾ ਰੱਥ ਖਿੱਚਣ ਦੌਰਾਨ ਭਗਦੜ ਵਰਗੇ ਹਾਲਾਤ ਪੈਦਾ ਹੋਣ ’ਤੇ ਇਕ ਪੁਲੀਸ ਮੁਲਾਜ਼ਮ ਸਣੇ ਕੁਝ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article