32.1 C
Patiāla
Sunday, June 21, 2026

ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੋਏ ਪੰਜਾਬੀ ਸਿੰਗਰ-ਮਾਡਲ, ਦੁਬਾਰਾ ਭੇਜਿਆ ਜਾਵੇਗਾ ਨੋਟਿਸ, ਜਾਣੋ ਪੂਰਾ ਮਾਮਲਾ

Must read


Punjab News: ਪੰਜਾਬੀ ਸਿੰਗਰ ਆਰ ਨੇਤ, ਮਸ਼ਹੂਰ ਗਾਇਕਾ ਗੁਰਲੇਜ ਅਖਤਰ ਅਤੇ ਵਿਵਾਦਿਤ ਐਕਟਰ ਮਾਡਲ ਭਾਨਾ ਸਿੱਧੂ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਸਾਹਮਣੇ ਪੇਸ਼ ਹੋਣ ਲਈ ਸੱਦਿਆ ਗਿਆ ਸੀ। ਅੱਜ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਪਰ ਕੋਈ ਵੀ ਗਾਇਕ-ਮਾਡਲ ਪੁਲਿਸ ਸਾਹਮਣੇ ਪੇਸ਼ ਨਹੀਂ ਹੋਇਆ।

ਇਹ ਪੇਸ਼ੀ ਵਿਵਾਦਪੂਰਨ ਗੀਤ ‘315’ ਦੇ ਮਾਮਲੇ ਵਿੱਚ ਹੋਣੀ ਸੀ। ਜਾਣਕਾਰੀ ਅਨੁਸਾਰ, ਤਿੰਨਾਂ ਨੂੰ ਪੁਲਿਸ ਨੇ ਅੱਜ ਦੁਪਹਿਰ 12 ਵਜੇ ਪੇਸ਼ੀ ਲਈ ਬੁਲਾਇਆ ਸੀ। ਦੁਪਹਿਰ 1.15 ਵਜੇ ਤੱਕ ਕੋਈ ਵੀ ਪੇਸ਼ ਹੋਣ ਲਈ ਨਹੀਂ ਪਹੁੰਚਿਆ ਸੀ। ਜਿਸ ਦੀ ਸ਼ਿਕਾਇਤ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਟ੍ਰੇਡ ਸੈੱਲ ਦੇ ਡਿਪਟੀ ਕਨਵੀਨਰ ਅਰਵਿੰਦ ਸਿੰਘ ਅਤੇ ਜਲੰਧਰ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ।

ਤਿੰਨਾਂ ਨੂੰ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਤੋਂ ਗੀਤ ਦੇ ਬੋਲ ਅਤੇ ਵੀਡੀਓ ਬਾਰੇ ਪੁੱਛਗਿੱਛ ਕੀਤੀ ਜਾਣੀ ਸੀ, ਪਰ ਤਿੰਨੋਂ ਨਹੀਂ ਆਏ। ਹੁਣ ਪੁਲਿਸ ਜਲਦੀ ਹੀ ਤਿੰਨਾਂ ਨੂੰ ਦੁਬਾਰਾ ਨੋਟਿਸ ਜਾਰੀ ਕਰੇਗੀ।

ਦੱਸ ਦਈਏ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਗੀਤ ਦੀ ਵੀਡੀਓ ਵਿੱਚ ਭਾਨਾ ਸਿੱਧੂ ਨੂੰ ਹਥਿਆਰਾਂ ਦੇ ਨਾਲ ਐਕਟਿੰਗ ਕਰਦਿਆਂ ਦੇਖਿਆ ਗਿਆ। ਇਸ ਗਾਣੇ ਦੀ ਵੀਡੀਓ 3 ਮਿੰਟ 7 ਸੈਕੇਂਡ ਦੀ ਹੈ। ਗਾਣੇ ਜੇ ਬੋਲ ਹਨ, ਵਿਗੜੀ ਮੰਢੀਰ ਦੀਆਂ ਭਾਜੜਾਂ ਪਵਾਂਦੀ, 1980 ਦੀ ਜੰਮੀ 315, ਜਿਸ ਦਾ ਮਤਲਬ ਹੈ 1980 ਮਾਡਲ ਦੀ ਬੰਦੂਕ ਤੋਂ ਹੈ। ਇਸ ਗਾਣੇ ਨੂੰ ਯੂਟਿਊਬ ‘ਤੇ 4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ।

ਗਾਣੇ ਦੇ ਇਨ੍ਹਾਂ ਬੋਲਾਂ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਸਬੰਧੀ ਐਕਟਰ-ਮਾਡਲ ਨੂੰ ਪੇਸ਼ ਹੋਣ ਲਈ ਸੱਦਿਆ ਗਿਆ ਸੀ ਪਰ ਤਿੰਨਾਂ ਵਿਚੋਂ ਕੋਈ ਵੀ ਪੇਸ਼ ਨਹੀਂ ਹੋਇਆ। ਹੁਣ ਇਨ੍ਹਾਂ ਨੂੰ ਮੁੜ ਨੋਟਿਸ ਜਾਰੀ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article