ਪੁਲਿਸ ਪ੍ਰਸ਼ਾਸਨ ‘ਚ ਮੱਚਿਆ ਹੜਕੰਪ, ਜੇਲ੍ਹ ‘ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ..

Must read


Former MP In Jail: ਪੁਲਿਸ ਵਿਭਾਗ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜੇਲ੍ਹ ਵਿੱਚ ਕੈਦ ਸੰਸਦ ਮੈਂਬਰ ਕੋਲੋਂ ਮੋਬਾਇਲ ਮਿਲਣ ਤੇ ਕਈ ਸਵਾਲ ਉਠਾਏ ਜਾ ਰਹੇ ਹਨ। ਦਰਅਸਲ, ਬੈਂਗਲੁਰੂ ਦੀ ਪਰੱਪਨਾ ਅਗ੍ਰਹਾਰਾ ਕੇਂਦਰੀ ਜੇਲ੍ਹ ‘ਚ ਕੇਂਦਰੀ ਅਪਰਾਧ ਸ਼ਾਖਾ (ਸੀ.ਸੀ.ਬੀ.) ਵੱਲੋਂ ਛਾਪੇਮਾਰੀ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਬੈਰਕ ‘ਚੋਂ ਇਕ ਐਂਡਰਾਇਡ ਮੋਬਾਈਲ ਫੋਨ ਜ਼ਬਤ ਕੀਤਾ ਗਿਆ। ਪੁਲਿਸ ਡਾਇਰੈਕਟਰ ਜਨਰਲ (ਜੇਲ੍ਹਾਂ ਅਤੇ ਸੁਧਾਰ ਸੇਵਾਵਾਂ) ਆਲੋਕ ਕੁਮਾਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

4 ਤੋਂ 5 ਘੰਟੇ ਦੀ ਤਲਾਸ਼ੀ ਮੁਹਿੰਮ

ਕੁਮਾਰ ਨੇ ਕਿਹਾ ਕਿ ਸੀ.ਸੀ.ਬੀ. ਨੇ ਮੰਗਲਵਾਰ ਨੂੰ ਉੱਚ-ਸੁਰੱਖਿਆ ਜੇਲ੍ਹ ‘ਚ ਬੰਦ ਹਾਈ-ਪ੍ਰੋਫਾਈਲ ਅਤੇ ਹੋਰ ਕੈਦੀਆਂ ਵਿਰੁੱਧ 4 ਤੋਂ 5 ਘੰਟੇ ਦੀ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਸੀ.ਸੀ.ਬੀ. ਨੇ ਪਰੱਪਨਾ ਅਗ੍ਰਹਾਰਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਕੁਮਾਰ ਨੇ ਕਿਹਾ,”ਸੀ.ਸੀ.ਬੀ. ਨੇ ਮੰਗਲਵਾਰ ਦੁਪਹਿਰ ਨੂੰ ਜੇਲ੍ਹ ‘ਚ ਛਾਪਾ ਮਾਰਿਆ। ਪ੍ਰਜਵਲ ਰੇਵੰਨਾ ਦੀ ਬੈਰਕ ‘ਚੋਂ ਇਕ ਐਂਡਰਾਇਡ ਫੋਨ ਜ਼ਬਤ ਕੀਤਾ ਗਿਆ।” ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਨੇ 6 ਅਗਸਤ ਨੂੰ ਰੇਵੰਨਾ ਦੀ ਬੈਰਕ ਦੀ ਵੀ ਤਲਾਸ਼ੀ ਲਈ ਸੀ, ਪਰ ਉਸ ਸਮੇਂ ਉੱਥੇ ਕੋਈ ਵੀ ਪਾਬੰਦੀਸ਼ੁਦਾ ਸਮਾਨ ਨਹੀਂ ਮਿਲਿਆ ਸੀ।

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕੁਮਾਰ ਨੇ ਕਿਹਾ ਕਿ ਪੁਲਿਸ ਡਾਇਰੈਕਟਰ ਜਨਰਲ (ਦੱਖਣ) ਦੀ ਰਿਪੋਰਟ ਦੇ ਆਧਾਰ ‘ਤੇ ਸਹਾਇਕ ਸੁਪਰਡੈਂਟ ਇਰਾਨਾ ਰੰਗਾਪੁਰ ਨੂੰ ਡਿਊਟੀ ‘ਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ ਕਿ ਬੈਂਗਲੁਰੂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ,”ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।” ਕੁਮਾਰ ਨੇ ਕਿਹਾ ਕਿ 11 ਅਗਸਤ ਨੂੰ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਹੋਰ ਪਾਬੰਦੀਸ਼ੁਦਾ ਚੀਜ਼ ਨਹੀਂ ਮਿਲੀ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ ਅਤੇ ਜਨਤਾ ਦਲ (ਸੈਕੂਲਰ) ਦੇ ਨੇਤਾ ਐੱਚ.ਡੀ. ਰੇਵੰਨਾ ਦੇ ਪੁੱਤਰ ਪ੍ਰਜਵਲ ਰੇਵੰਨਾ ਨੇ 2019 ਤੋਂ 2024 ਤੱਕ ਲੋਕ ਸਭਾ ‘ਚ ਹਸਨ ਦਾ ਪ੍ਰਤੀਨਿਧੀਤੱਵ ਕੀਤਾ। 

ਪ੍ਰਜਵਲ ਨੂੰ ਮਈ 2024 ‘ਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ‘ਚ ਜਬਰ ਜ਼ਿਨਾਹ ਦੇ ਇਕ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ ਅਗਸਤ 2025 ‘ਚ ਪ੍ਰਜਵਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਿਸ ਤੋਂ ਬਾਅਦ ਉਸ ਨੂੰ ਪਰੱਪਨਾ ਅਗਰਹਾਰਾ ਜੇਲ੍ਹ ‘ਚ ਬੰਦ ਕਰ ਦਿੱਤਾ ਗਿਆ।



News Source link

- Advertisement -

More articles

- Advertisement -

Latest article