ਪੁਲੀਸ ਮੁਲਾਜ਼ਮਾਂ ਨੂੰ ਕੁਚਲਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

Must read


ਪੱਤਰ ਪ੍ਰੇਰਕ

ਯਮੁਨਾਨਗਰ, 12 ਜਨਵਰੀ

ਸੀਲਿੰਗ ਯੋਜਨਾ ਦੌਰਾਨ ਪੁਲੀਸ ਮੁਲਾਜ਼ਮਾਂ ਨੂੰ ਕਾਰ ਹੇਠ ਕੁਚਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐੱਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਭਿਮੰਨਿਊ ਵਾਸੀ ਪਿੰਡ ਜੈਧਰੀ ਵਜੋਂ ਹੋਈ ਹੈ ਜਦਕਿ ਉਸ ਦਾ ਸਾਥੀ ਗੌਰਵ ਵਾਸੀ ਸੁਢਲ ਫ਼ਰਾਰ ਹੈ। ਡੀਐੱਸਪੀ ਨੇ ਕਿਹਾ ਕਿ ਪਿਆਰਾ ਚੌਕ ’ਤੇ ਨਾਕੇ ਦੌਰਾਨ ਜਦੋਂ ਮਧੂ ਚੌਕ ਤੋਂ ਸਵਿਫਟ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਕਾਰ ਭਜਾ ਲਈ। ਅੱਗੇ ਖੜ੍ਹੇ ਪੁਲੀਸ ਮੁਲਾਜ਼ਮ ਛਾਲ ਮਾਰ ਕੇ ਮਸਾਂ ਬਚੇ। ਮਗਰੋਂ ਪਿੱਛਾ ਕਰਦਿਆਂ ਏਐੱਸਆਈ ਜਸਬੀਰ ਸਿੰਘ ਨੇ ਕਾਰ ਦੇ ਟਾਇਰ ’ਤੇ ਗੋਲੀ ਮਾਰੀ। ਇਸ ਦੌਰਾਨ ਅਭਿਮੰਨਿਊ ਨੂੰ ਗ੍ਰਿਫ਼ਤਾਰ ਕਰ ਲਿਆ, ਉਸ ਦਾ ਸਾਥੀ ਗੌਰਵ ਫ਼ਰਾਰ ਹੋ ਗਿਆ। ਕਾਰ ਦੀ ਤਲਾਸ਼ੀ ਲੈਣ ’ਤੇ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਇਆ। ਪੁਲੀਸ ਨੇ ਕੇਸ ਦਰਜ ਕਰਕੇ ਦੂਜੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।



News Source link

- Advertisement -

More articles

- Advertisement -

Latest article