ਪ੍ਰਦਰਸ਼ਨਕਾਰੀ ਭਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਚੁੱਕਿਆਂ ਹਨ ਤੇ ਦਿੱਲੀ ਪੁਲੀਸ ਨੂੰ ਨਿਰਪੱਖ ਜਾਂਚ ਪੂਰੀ ਕਰਨ ਦੇਣ: ਠਾਕੁਰ

0
192


ਲਖਨਊ, 5 ਮਈ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਹੈ ਕਿ ਦਿੱਲੀ ‘ਚ ਧਰਨੇ ‘ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲੀਸ ਨੂੰ ਨਿਰਪੱਖ ਜਾਂਚ ਪੂਰੀ ਹੋਣ ਦੇਣੀ ਚਾਹੀਦੀ ਹੈ। ਸ੍ਰੀ ਠਾਕੁਰ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ‘ਉੱਥੇ ਅੰਦੋਲਨ ਕਰ ਰਹੇ ਸਾਰੇ ਖਿਡਾਰੀਆਂ ਨੂੰ ਮੇਰੀ ਬੇਨਤੀ ਹੈ ਕਿ ਉਨ੍ਹਾਂ ਦੀਆਂ ਜੋ ਵੀ ਮੰਗਾਂ ਸਨ, ਉਹ ਪੂਰੀਆਂ ਕੀਤੀਆਂ ਗਈਆਂ। ਅਦਾਲਤ ਨੇ ਵੀ ਆਪਣੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਪੂਰੀ ਹੋਣ ਦਿੱਤੀ ਜਾਣੀ ਚਾਹੀਦੀ ਹੈ। ਦਿੱਲੀ ਪੁਲੀਸ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰੇਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰੇਗੀ।’ 



News Source link