ਪ੍ਰਧਾਨ ਮੰਤਰੀ ਡਿਗਰੀ ਮਾਮਲੇ ’ਚ ਹਾਈ ਕੋਰਟ ਵੱਲੋਂ ਫ਼ੈਸਲਾ ਰਾਖਵਾਂ – punjabitribuneonline.com

0
197


ਅਹਿਮਦਾਬਾਦ, 29 ਸਤੰਬਰ

ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਿਗਰੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਜ਼ਰਸਾਨੀ ਪਟੀਸ਼ਨ ’ਤੇ ਦਲੀਲਾਂ ਸੁਣਨ ਦਾ ਅਮਲ ਮੁਕੰਮਲ ਕਰਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਬੀਰੇਨ ਵੈਸ਼ਨਵ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ। -ਪੀਟੀਆਈ 



News Source link