ਜੇਦਾਹ, 22 ਅਪਰੈਲ
ਜੰੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਅੱਜ ਸ਼ਾਮੀਂ ਹੋਏ ਦਹਿਸ਼ਤੀ ਹਮਲੇ, ਜਿਸ ਵਿਚ 26 ਲੋਕਾਂ ਦੀ ਜਾਨ ਜਾਂਦੀ ਰਹੀ, ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦਾ ਆਪਣਾ ਦੋ ਰੋਜ਼ਾ ਦੌਰਾ ਵਿਚਾਲੇ ਛੱਡ ਕੇ ਵਾਪਸ ਆਉਣ ਦਾ ਫੈਸਲਾ ਕੀਤਾ ਹੈ।
ਸਰਕਾਰੀ ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਵੱਲੋਂ ਦਿੱਤੀ ਜਾਣ ਵਾਲੀ ਰਾਤ ਦੀ ਦਾਅਵਤ ਵਿਚ ਸ਼ਾਮਲ ਨਹੀਂ ਹੋਏ ਤੇ ਉਨ੍ਹਾਂ ਆਪਣੀ ਫੇਰੀ ਵਿਚਾਲੇ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਸੂਤਰਾਂ ਨੇ ਕਿਹਾ ਕਿ ਸ੍ਰੀ ਮੋਦੀ ਬੁੱਧਵਾਰ ਦੀ ਥਾਂ ਹੁਣ ਮੰਗਲਵਾਰ ਰਾਤ ਨੂੰ ਹੀ ਭਾਰਤ ਲਈ ਰਵਾਨਾ ਹੋਣਗੇ। -ਪੀਟੀਆਈ