ਪੰਚਾਇਤ ਵਿਕਾਸ ਕਾਰਜਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ: ਨੀਨਾ ਮਿੱਤਲ – Punjabi Tribune

Must read


ਦਰਸ਼ਨ ਸਿੰਘ ਮਿੱਠਾ

ਰਾਜਪੁਰਾ, 9 ਮਾਰਚ

ਪਿੰਡ ਨਲਾਸ ਵਿੱਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਹਲਕੇ ਦੀਆਂ ਨਵੀਂਆਂ ਗ੍ਰਾਮ ਪੰਚਾਇਤ ਨਾਲ ਸ਼ੁਕਰਾਨਾ ਅਤੇ ਦਿਹਾਤੀ ਖੇਤਰਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ’ਚ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਪਾਰਟੀ ਵਾਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਸਮੂਹ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ’ਚ ਗ੍ਰਾਮ ਸਭਾਵਾਂ ਦੀਆਂ ਬੈਠਕਾਂ ਕਰਨ ਅਤੇ ਵਿਕਾਸ ਕੰਮਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਫ਼ੈਸਲੇ ਲੋਕਾਂ ਦੀ ਮੌਜੂਦਗੀ ’ਚ ਲੈਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਸਰਪੰਚ ਆਪਣੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਅ ਕੇ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਹਨ। ਇਸ ਮੌਕੇ ਅਜੇ ਮਿੱਤਲ, ਲਵੀਸ਼ ਮਿੱਤਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਾਜਪੁਰਾ ਦੇ ਪੰਚਾਂ ਅਤੇ ਸਰਪੰਚਾਂ ਸਮੇਤ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਸ਼ਮੂਲੀਅਤ ਕੀਤੀ।



News Source link

- Advertisement -

More articles

- Advertisement -

Latest article