ਪੰਜਾਬੀਆਂ ਲਈ ਵੇਖੋ ਹੁਣ ਆਹ ਕੇ ਲੈਕੇ ਆਏ CM Mann

Must read


ਪੰਜਾਬ ਸਰਕਾਰ ਨੇ ਐਤਵਾਰ ਨੂੰ ਹੁਸ਼ਿਆਰਪੁਰ ਦੇ ਸਲੇਰਣੋ ਡੈਮ ‘ਤੇ ਨਵਾਂ ਇਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਇਸ ਨਾਲ ਪੰਜਾਬ ‘ਚ ਸੈਰ-ਸਪਾਟੇ ਨੂੰ ਵਧਾਵਾ ਮਿਲੇਗਾ ਅਤੇ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਬਣਨਗੇ।

ਇਹ ਪ੍ਰੋਜੈਕਟ ਲਗਭਗ 2.80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।

ਇਸ ‘ਚ ਸੈਲਾਨੀਆਂ ਲਈ ਚਾਰ ਇਕੋ-ਹੱਟਸ, ਕਰੀਬ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲੀ ਕੈਫੇਟੇਰੀਆ, ਟ੍ਰੀ ਹਾਊਸ, ਬੱਚਿਆਂ ਲਈ ਖੇਡ ਮੈਦਾਨ ਅਤੇ ਹੋਰ ਸਹੂਲਤਾਂ ਬਣਾਈਆਂ ਗਈਆਂ ਨੇ।

CM ਮਾਨ ਨੇ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਕੁਦਰਤੀ ਅਤੇ ਸੱਭਿਆਚਾਰਕ ਸਰੋਤਾਂ ਨੂੰ ਵਰਤ ਕੇ ਆਮਦਨ ਅਤੇ ਰੋਜ਼ਗਾਰ ਪੈਦਾ ਕਰਨਾ ਹੈ।



News Source link

- Advertisement -

More articles

- Advertisement -

Latest article