ਚੰਡੀਗੜ੍ਹ: ਯੂਟੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪ੍ਰਸ਼ਾਸਨ ਖਿਲਾਫ਼ ਸੈਕਟਰ-17 ਵਿਖੇ ਪੁਲ ਦੇ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ ਤੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਅਤੇ ਕੈਸ਼ੀਅਰ ਸ਼ਰਨਜੀਤ ਸਿੰਘ ਬੈਦਵਾਣ ਨੇ ਪੰਜਾਬੀ ਹਿਤੈਸ਼ੀਆਂ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ