ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਜਨਵਰੀ
ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਧਾ ਦਿੱਤੀ ਹੈ। ਯੂਨੀਵਰਸਿਟੀ ਨੂੰ 30 ਕਰੋੜ ਮਹੀਨਾ ਦੇ ਹਿਸਾਬ ਨਾਲ ਗਰਾਂਟ ਦਿੱਤੀ ਜਾ ਰਹੀ ਹੈ ਪਰ ਤੀਜੀ ਤਿਮਾਹੀ ਦੇ 30 ਕਰੋੜ ਤੇ ਚੌਥੀ ਤਿਮਾਹੀ ਦੀ ਸਾਰੀ ਗਰਾਂਟ 90 ਕਰੋੜ ਸਮੇਤ ਕੁੱਲ 120 ਕਰੋੜ ਬਕਾਇਆ ਰਹਿੰਦਾ ਸੀ ਜਿਸ ਦੀ ਅਦਾਇਗੀ ਸਬੰਧੀ ਸਰਕਾਰ ਦੇ ਵਿੱਤ ਵਿਭਾਗ (ਵਿੱਤ ਖਰਚਾ-2 ਸ਼ਾਖਾ) ਵੱਲੋਂ ਪੱਤਰ ਜਾਰੀ ਕਰ ਕੇ ਇਹ 120 ਕਰੋੜ ਰੁਪਏ ਦਾ ਵਾਧੂ ਬਜਟ ਉਪਬੰਧ ਕਰਨ ਹਿਤ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ।