ਪੰਜਾਬ ਕਾਂਗਰਸ ਵਿੱਚ ਬੇਚੈਨੀ: ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ

0
247


ਚੰਡੀਗੜ੍ਹ, 27 ਅਗਸਤ

ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਅੱਜ ਪੰਜਾਬ ਕਾਂਗਰਸ ਵਿਚ ਇਕ ਵਾਰ ਮੁੜ ਤੋਂ ਹਿੱਲਜੁਲ ਸ਼ੁਰੂ ਹੋ ਗਈ। ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਹੈ ਕਿ ਉਹ ਨਿੱਜੀ ਹਮਲਿਆਂ ’ਤੇ ਬਚਾਅ ਕਰਕੇ ਪਾਰਟੀ ਕੇਡਰ ਦੀ ਊਰਜਾ ਨੂੰ ਬਰਬਾਦ ਨਾ ਕਰਨ, ਕਿਉਂਕਿ ਪੰਜਾਬ ਵਿੱਚ ਬੇਅਦਬੀ, ਕਿਸਾਨ ਖੁਦਕੁਸ਼ੀਆਂ ਅਤੇ ਸੇਮ ਵਰਗੇ ਕਈ ਭਖਦੇ ਮੁੱਦੇ ਹਨ। ਸ੍ਰੀ ਖਹਿਰਾ ਦਾ ਇਹ ਟਵੀਟ ਉਸ ਵੇਲੇ ਆਇਆ, ਜਦੋਂ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਅਤੇ ਆਪਣੇ ਖ਼ਿਲਾਫ਼ ਕਥਿਤ ਟਿੱਪਣੀਆਂ ‘ਤੇ ਭਾਜਪਾ ਨੇਤਾ ਸੁਨੀਲ ਜਾਖੜ ਦੀ ਆਲੋਚਨਾ ਕੀਤੀ ਸੀ। ਜਾਖੜ ਨੇ ਕਿਹਾ ਸੀ ਕਿ ਕਾਂਗਰਸ ਵਿੱਚ ਕਿਸੇ ਨੇ ਚੰਨੀ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਨਹੀਂ ਕੀਤਾ ਅਤੇ ਹੁਣ ਕਿਸੇ ਨੇ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਸਵੀਕਾਰ ਨਹੀਂ ਕੀਤਾ।

 

 





News Source link

LEAVE A REPLY

Please enter your comment!
Please enter your name here