Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮਾਨਸੂਨ ਸੀਜ਼ਨ ‘ਚ ਹੁਣ ਤੱਕ 34 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।
6 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ
6 ਸਤੰਬਰ ਤੱਕ ਪੰਜਾਬ-ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਇਲਾਕਿਆਂ ਤੱਕ ਸੀਮਤ ਰਹਿ ਸਕਦਾ ਹੈ। ਮੌਜੂਦਾ ਸਮੇਂ ‘ਚ ਮਾਨਸੂਨ ਦਾ ਟ੍ਰਫ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਝਾਰਖੰਡ ਤੋਂ ਹੋ ਕੇ ਉੱਤਰ-ਪੂਰਬ ਵੱਲ ਵੱਧ ਰਿਹਾ ਹੈ। ਉੱਤਰੀ ਹਰਿਆਣਾ ‘ਤੇ ਚੱਕਰਵਾਤੀ ਚੱਕਰ ਕਮਜ਼ੋਰ ਹੋ ਗਿਆ ਹੈ।
ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,641.2 ਫੁੱਟ ਹੈ, ਜਦੋਂ ਕਿ ਇਸਦੀ FRL ਸੀਮਾ 1,680 ਫੁੱਟ ਹੈ। ਪੌਂਗ ਡੈਮ ਦਾ ਪਾਣੀ ਦਾ ਪੱਧਰ 1,371.16 ਫੁੱਟ ਹੈ ਅਤੇ ਇਸ ਦੀ FRL ਸੀਮਾ 1,390 ਫੁੱਟ ਹੈ। ਦੋਵਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਨਿਰਧਾਰਤ ਸੀਮਾ ਤੋਂ ਹੇਠਾਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।