ਪੰਜਾਬ 'ਚ ਪੁਲਿਸ ਦੀ ਵੱਡੀ ਕਾਰਵਾਈ, 7 ਗੈਰਕਾਨੂੰਨੀ ਪਿਸਤੌਲ ਬਰਾਮਦ; 2 ਕਾਬੂ

Must read


Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਇਆਂ ਅੰਮ੍ਰਿਤਸਰ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਗਲੌਕ, ਬੇਰੇਟਾ, ਜ਼ਿਗਾਨਾ ਅਤੇ .30 ਬੋਰ ਪਿਸਤੌਲ ਸ਼ਾਮਲ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ।

ਇਸ ਮਾਮਲੇ ਵਿੱਚ ਥਾਣਾ ਕੰਟੋਨਮੈਂਟ ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਅਤੇ ਪਿੱਛੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਖੁਫੀਆ ਜਾਣਕਾਰੀ ਅਧਾਰਤ ਆਪ੍ਰੇਸ਼ਨ ਜਾਰੀ ਰਹਿਣਗੇ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ

ਹੋਰ ਪੜ੍ਹੋ



News Source link

- Advertisement -

More articles

- Advertisement -

Latest article