ਪੰਜਾਬ ‘ਚ ਬਦਲੇਗਾ ਮੌਸਮ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਇਨ੍ਹਾਂ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ…

Must read


Weather Report: ਪੰਜਾਬ ਦੇ ਮੌਸਮ ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ‘ਚ ਸ਼ਾਮ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹਲਕੀ ਠੰਡ ਦਾ ਅਹਿਸਾਸ ਹੋਇਆ। ਉਥੇ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਆਈ. ਐੱਮ.ਡੀ. ਚੰਡੀਗੜ੍ਹ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 13 ਫਰਵਰੀ ਤੱਕ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਉਥੇ ਹੀ ਬਾਰਿਸ਼ ਸਬੰਧੀ ਜਾਂ ਧੁੰਦ ਦਾ ਮੌਸਮ ਵਿਭਾਗ ਨੇ ਹੁਣ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ ਦਿਨ ਦੌਰਾਨ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਧੁੱਪ ਹੋਣ ਦੇ ਬਾਵਜੂਦ ਠੰਡੀ ਦਾ ਅਹਿਸਾਸ ਬਣਿਆ ਰਹੇਗਾ।

ਸੂਬੇ ਵਿੱਚ ਮੌਸਮ ਦਾ ਪ੍ਰਭਾਵ

ਮੌਸਮ ਵਿਭਾਗ ਅਨੁਸਾਰ 10 ਫਰਵਰੀ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਵੇਗੀ। ਅੱਜ ਸ਼ਾਮ ਪੰਜਾਬ ਵਿਚ ਮੌਸਮ ਬਦਲ ਸਕਦਾ ਹੈ। ਹਾਲਾਂਕਿ, ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਅਸਾਧਾਰਨ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰੇ ਅਤੇ ਰਾਤ ਨੂੰ ਤੇਜ਼ ਠੰਢ ਅਤੇ ਸੰਘਣੀ ਧੁੰਦ ਲੋਕਾਂ ਦੀ ਮੁਸ਼ਕਲ ਵਧਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਫਰਵਰੀ ਦੌਰਾਨ ਮੌਸਮ ਵਿੱਚ ਬਦਲਾਅ ਦੇ ਨਤੀਜੇ ਵਜੋਂ ਠੰਡ ਅਤੇ ਹਲਕੀ ਗਰਮੀ ਦਾ ਸੁਮੇਲ ਹੁੰਦਾ ਹੈ। ਇਸ ਲਈ ਇਸ ਸਮੇਂ ਦੌਰਾਨ ਜ਼ੁਕਾਮ ਅਤੇ ਵਾਇਰਲ ਇਨਫੈਕਸ਼ਨ ਦਾ ਖ਼ਤਰਾ ਵਧ ਜਾਂਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਅਗਲੇ ਚਾਰ ਦਿਨਾਂ ਲਈ ਇਸ ਬਦਲਦੇ ਮੌਸਮ ਦੇ ਪੈਟਰਨ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਤੇਜ਼ ਸਤਹੀ ਹਵਾਵਾਂ ਅਤੇ ਹਲਕੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਜਿਸਦੇ ਚੱਲਦੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਝਾਰਖੰਡ ਅਤੇ ਪਹਾੜੀ ਰਾਜਾਂ ਵਿੱਚ ਮੌਸਮ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।

ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ 

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਫ਼ਤੇ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਤੱਕ ਘੱਟ ਤੋਂ ਘੱਟ ਤਾਪਮਾਨ ‘ਚ ਕੋਈ ਖ਼ਾਸ ਬਦਲਾਅ ਨਹੀਂ ਹੋਵੇਗਾ, ਇਸ ਦੇ ਬਾਅਦ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ 2 ਦਿਨਾਂ ਤੱਕ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਦੇ 15 ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਗਲੇ ਦੋ ਦਿਨ ਵੀ ਇਸ ਤਰ੍ਹਾਂ ਦੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ।

ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਤਾਪਮਾਨ ਦੀ ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ ‘ਚ 0.3 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ  ਤਾਪਮਾਨ 21.8 ਡਿਗਰੀ ਤੋਂ 25.6 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ ਵੀ 6.8 ਡਿਗਰੀ ਤੋਂ 11.2 ਡਿਗਰੀ ਤੱਕ ਪਹੁੰਚ ਗਿਆ ਹੈ ਜੋ ਕਿ ਆਮ ਤਾਪਮਾਨ ਤੋਂ ਥੋੜ੍ਹਾ ਉੱਚਾ ਹੈ। ਸਭ ਤੋਂ ਵੱਧ ਤਾਪਮਾਨ 25.6 ਡਿਗਰੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 6.8 ਡਿਗਰੀ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article