ਪੰਜਾਬ ‘ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ ‘ਚ ਛਾਏ…

Must read


Weather Update: ਪੂਰੇ ਉੱਤਰੀ ਭਾਰਤ ਦਾ ਮੌਸਮ ਅਚਾਨਕ ਬਦਲਣ ਤੋਂ ਬਾਅਦ ਲੋਕਾਂ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਤੂਫਾਨ ਅਤੇ ਬਾਰਿਸ਼ ਕਾਰਨ ਕਈ ਥਾਵਾਂ ਤੇ ਨੁਕਸਾਨ ਵੀ ਹੋਇਆ। ਹਾਲਾਂਕਿ ਹੀਟਵੇਵ ਤੋਂ ਰਾਹਤ ਮਿਲਣ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲੇ। ਇਸਦੇ ਨਾਲ ਹੀ ਆਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿਚ ਲਗਭਗ 6 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਅਤੇ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਵੀ ਚਹਿਲ-ਪਹਿਲ ਪਹਿਲਾਂ ਦੇ ਮੁਕਾਬਲੇ ਵਧੀ ਨਜ਼ਰ ਆਈ। 

ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ

ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 3 ਦਿਨ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਜੂਨ ਤੱਕ ਮੌਸਮ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਵਿਚ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 30 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਗਰਜ-ਚਮਕ, ਤੇਜ਼ ਹਵਾਵਾਂ ਚੱਲਣ, ਹਨੇਰੀ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਹੈ।  

ਮੌਸਮ ਵਿਭਾਗ ਵੱਲੋਂ 31 ਮਈ ਅਤੇ ਇਕ ਜੂਨ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 1 ਜੂਨ ਤੋਂ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਗਰਮੀ ਹੋਣ ਕਾਰਨ ਤਾਪਮਾਨ ਵਿੱਚ ਵਾਧਾ ਹੋਵੇਗਾ। ਇਸੇ ਤਰ੍ਹਾਂ 2 ਅਤੇ 3 ਜੂਨ ਨੂੰ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਫਿਲਹਾਲ ਇਨ੍ਹਾਂ ਦੋ ਦਿਨਾਂ ਲਈ ਵਿਭਾਗ ਨੇ ਸੂਬੇ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ 

ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਲੁਧਿਆਣਾ ਪਟਿਆਲਾ ਵਿਚ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਹਨ੍ਹੇਰੀ-ਤਫ਼ਾਨ ਦੇ ਨਾਲ-ਨਾਲ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।  ਇਥੇ ਦੱਸ ਦੇਈਏ ਕਿ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਬੀਤੇ ਦਿਨੀਂ ਇਹ 44 ਡਿਗਰੀ ਤੱਕ ਪਹੁੰਚ ਗਿਆ ਸੀ। ਬੀਤੇ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਸੀ। ਦੁਪਹਿਰ ਸਮੇਂ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਸਨ ਅਤੇ ਬਿਜਲੀ ਦੀ ਵਧਦੀ ਮੰਗ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ। ਉੱਥੇ ਹੀ, ਮੌਸਮ ਵਿਚ ਆਏ ਬਦਲਾਅ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ।

ਕੁਝ ਦਿਨਾਂ ਤੱਕ ਆਸਮਾਨ ਵਿੱਚ ਛਾਏ ਰਹਿਣਗੇ ਬੱਦਲ 

ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੂਰੇ ਪੰਜਾਬ ਦੇ ਔਸਤ ਤਾਪਮਾਨ ਵਿਚ ਲਗਭਗ 3.3 ਡਿਗਰੀ ਦੀ ਗਿਰਾਵਟ ਰਿਕਾਰਡ ਕੀਤੀ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ। 

ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰੀ-ਮਾਨਸੂਨ ਸਰਗਰਮੀਆਂ ਦੇ ਸਰਗਰਮ ਹੋਣ ਨਾਲ ਮੌਸਮ ਵਿਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਹੋਰ ਰਾਹਤ ਮਿਲ ਸਕਦੀ ਹੈ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article