Mathura Boat Accident News : ਉੱਤਰ ਪ੍ਰਦੇਸ਼ ਦੇ ਮਥੁਰਾ ਸਥਿਤ ਵ੍ਰਿੰਦਾਵਨ ‘ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਯਮੁਨਾ ਨਦੀ ਵਿੱਚ 30 ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟ ਗਈ, ਜਿਸ ਕਾਰਨ ਹੁਣ ਤੱਕ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਅਨੇਕਾਂ ਲੋਕ ਲਾਪਤਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਟੀਮਰ ਵਿੱਚ ਸਵਾਰ ਸਾਰੇ ਸੈਲਾਨੀ ਪੰਜਾਬ ਦੇ ਰਹਿਣ ਵਾਲੇ ਸਨ।
Lemon Water : ਗਰਮੀਆਂ ‘ਚ ਨਿੰਬੂ ਪਾਣੀ ਪੀਣ ਦੇ ਫਾਇਦੇ
ਜਾਣਕਾਰੀ ਅਨੁਸਾਰ ਜਗਰਾਉਂ ਤੋਂ ਦੋ ਬੱਸਾਂ ਰਾਹੀਂ ਵੱਡੀ ਗਿਣਤੀ ਸ਼ਰਧਾਲੂ ਵਰਿੰਦਾਵਨ ਦੇ ਚਾਰ ਰੋਜ਼ਾ ਧਾਰਮਿਕ ਯਾਤਰਾ ਲਈ ਰਵਾਨਾ ਹੋਏ ਸਨ। ਅੱਜ ਸਵੇਰੇ ਵਰਿੰਦਾਵਨ ਪਹੁੰਚਣ ਤੋਂ ਬਾਅਦ ਸ਼੍ਰੀ ਬਾਂਕੇ ਬਿਹਾਰੀ ਜੀ ਦੇ ਦਰਸ਼ਨਾਂ ਉਪਰੰਤ ਸ਼ਰਧਾਲੂ ਯਮੁਨਾ ਪਾਰ ਪਵਿੱਤਰ ਮੰਦਰਾਂ ਦੇ ਦਰਸ਼ਨਾਂ ਲਈ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।
ਪੋਂਟੂਨ ਪੁਲ ਨਾਲ ਟਕਰਾਉਣ ਤੋਂ ਬਾਅਦ ਪਲਟਿਆ ਸਟੀਮਰ
ਇਹ ਘਟਨਾ ਯਮੁਨਾ ਨਦੀ ‘ਤੇ ਕੇਸ਼ੀ ਘਾਟ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਸਟੀਮਰ ਪੋਂਟੂਨ ਪੁਲ ਨਾਲ ਟਕਰਾ ਗਿਆ ਅਤੇ ਪਲਟ ਗਿਆ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਡੁੱਬਣ ਵਾਲੇ ਕਈ ਪੀੜਤਾਂ ਨੂੰ ਬਚਾਇਆ ਗਿਆ। ਹਾਲਾਂਕਿ, ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿਚ ਜਗਰਾਉਂ ਦੇ ਕਰੀਬ 30 ਤੋਂ ਵੱਧ ਸ਼ਰਧਾਲੂ ਸਵਾਰ ਸਨ। ਕਿਸ਼ਤੀ ਦੇ ਰਵਾਨਾ ਹੋਣ ਤੋਂ ਕੁਝ ਸਮੇਂ ਬਾਅਦ ਕਿਸ਼ਤੀ ਦਾ ਸੰਤੁਲਨ ਵਿਗੜਨ ਕਾਰਨ ਪਲਟ ਗਈ। ਘਟਨਾ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਵਲੋਂ ਗੁਆਚੇ ਲੋਕਾਂ ਨੂੰ ਲੱਭਣ ਲਈ 100 ਗੋਤਾਖੋਰ ਲਗਾਏ ਹੋਏ ਹਨ, ਜੋ ਸ਼ਰਧਾਲੂਆਂ ਨੂੰ ਬਚਾਉਣ ਵਿਚ ਜੁਟ ਗਏ ਹਨ।
ਰਾਹਤ ਕਾਰਜਾਂ ਲਈ ਫੌਜ ਅਤੇ NDRF ਨੂੰ ਸੱਦਿਆ
ਐਨਡੀਆਰਐਫ ਅਤੇ ਫੌਜ ਤੋਂ ਵੀ ਮਦਦ ਮੰਗੀ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਵੀ ਘਟਨਾ ਸਥਾਨ ‘ਤੇ ਪਹੁੰਚ ਰਹੀਆਂ ਹਨ। ਹਾਲਾਂਕਿ, ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ। ਹਾਦਸੇ ਦੇ ਪੀੜਤ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜੋ ਦਰਸ਼ਨ ਅਤੇ ਪੂਜਾ ਲਈ ਵ੍ਰਿੰਦਾਵਨ ਆਏ ਸਨ।
ਹੋਰ ਪੜ੍ਹੋ