Sanjeev Arora: ਪੰਜਾਬ ਦੀ ਆਮ ਆਦਮੀ ਸਰਕਾਰ ਵਿਚਾਲੇ ਇਸ ਸਮੇਂ ਉਥਲ-ਪੁਥਲ ਮੱਚੀ ਹੋਈ ਹੈ। ਦੱਸ ਦੇਈਏ ਕਿ ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਰੇਡ ਦੌਰਾਨ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸੇ ਦੌਰਾਨ ਉਨ੍ਹਾਂ ਦੇ ਇਕ ਹੋਰ ਕਰੀਬੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਏਬੀਪੀ ਸਾਂਝਾ ਇਸਦੀ ਪੁਸ਼ਟੀ ਨਹੀਂ ਕਰਦਾ।
ਦੱਸ ਦਈਏ ਕਿ ਸ਼ਨੀਵਾਰ ਸਵੇਰੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਕੋਠੀ ‘ਤੇ ਈ. ਡੀ. ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ। ਲਗਭਗ 10 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਸ਼ਾਮ ਲਗਭਗ 5 ਵਜੇ ਈ. ਡੀ. ਦੀ ਟੀਮ ਉਨ੍ਹਾਂ ਨੂੰ ਦਿੱਲੀ ਲੈ ਗਈ, ਜਿੱਥੇ ਅਗਲੇਰੀ ਜਾਂਚ ਕੀਤੀ ਜਾਵੇਗੀ।
ਜਾਣੋ ਪੂਰਾ ਮਾਮਲਾ?
ਈ. ਡੀ. ਵੱਲੋਂ ਕੀਤੀ ਗਏ ਖੁਲਾਸਿਆਂ ਮੁਤਾਬਕ ਸੰਜੀਵ ਅਰੋੜਾ ‘ਤੇ ਆਪਣੀਆਂ ਫਰਮਾਂ ਰਾਹੀਂ ਮੋਬਾਈਲ ਫੋਨਾਂ ਦੀ ਲਗਭਗ 157.12 ਕਰੋੜ ਰੁਪਏ ਦੀ ਫਰਜ਼ੀ ਵਿਕਰੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਫਰਜ਼ੀ ਐਕਸਪੋਰਟ ਵਿਖਾਉਣ ਦੇ ਦੋਸ਼ ਹਨ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੁਬਈ ਤੋਂ ਭਾਰਤ ‘ਚ ਗੈਰ-ਕਾਨੂੰਨੀ ਪੈਸੇ ਦੀ ‘ਰਾਊਂਡ-ਟ੍ਰਿਪਿੰਗ’ ਲਈ ਇਨ੍ਹਾਂ ਫਰਜ਼ੀ ਐਕਸਪੋਰਟਾਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਫਰਜ਼ੀ ਜੀ. ਐੱਸ. ਟੀ. ਬਿੱਲਾਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾ ਕੇ ਨਿੱਜੀ ਲਾਭ ਕਮਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ