ਪੰਜਾਬ ਦੀ ‘ਆਪ’ ਸਰਕਾਰ 27 ਨੂੰ ਪੇਸ਼ ਕਰੇਗੀ ਆਪਣਾ ਪਹਿਲਾ ਆਮ ਬਜਟ

0
353


ਆਤਿਸ਼ ਗੁਪਤਾ

ਚੰਡੀਗੜ੍ਹ, 7 ਜੂਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 27 ਜੂਨ ਨੂੰ ਪਹਿਲਾ ਆਮ ਬਜਟ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਲਿਆ ਗਿਆ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24  ਤੋਂ 30 ਜੂਨ ਤੱਕ ਚੱਲੇਗਾ। ਦੱਸਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਾਗਜ਼ ਮੁਕਤ ਬਜਟ ਪੇਸ਼ ਕਰਨਗੇ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਦਾ ਬਜਟ ਲੋਕ ਪੱਖੀ ਹੋਵੇਗਾ, ਜਿਸ ਨੂੰ ਲੋਕਾਂ ਦੀ ਰਾਇ ਨਾਲ ਤਿਆਰ ਕੀਤਾ ਹੈ।



News Source link

LEAVE A REPLY

Please enter your comment!
Please enter your name here