ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਰਵਾਉਣਗੇ ਵਿਆਹ

0
244


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਰ ਨੂੰ ਦੂਜਾ ਕਰਵਾਉਣਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ ‘ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਘੱਟ ਮਹਿਮਾਨਾਂ ਨੂੰ ਵਿਆਹ ‘ਚ ਸੱਦਿਆ ਗਿਆ ਹੈ। ਸਾਲ 2015 ‘ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ ‘ਚ ਰਹਿ ਰਹੇ ਹਨ। 

ਵਿਆਹ ਦਾ ਖਰਚਾ ਭਗਵੰਤ ਮਾਨ ਖੁਦ ਚੁੱਕ ਰਹੇ ਹਨ: ਸ੍ਰੀ ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਵਿਆਹ ਦਾ ਖਰਚਾ ਖੁਦ ਚੁੱਕ ਰਹੇ ਹਨ।

ਹੋਣ ਵਾਲੀ ਪਤਨੀ ਪਰਿਵਾਰ ਦੇ ਨੇੜੇ: ਭਗਵੰਤ ਮਾਨ ਦੀ ਪਤਨੀ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਹੈ। ਭਗਵੰਤ ਮਾਨ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਕੁੜੀ ਨੂੰ ਪਸੰਦ ਕਰਦੀ ਹੈ।

ਰਾਘਵ ਚੱਢਾ ਤਿਆਰੀ ’ਚ ਰੁੱਝੇ: ਸ੍ਰੀ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਸਿਰ ਹੈ। ਰਾਘਵ ਚੱਢਾ ਖੁਦ ਸਾਰੀਆਂ ਤਿਆਰੀਆਂ ਕਰ ਰਹੇ ਹਨ।





News Source link

LEAVE A REPLY

Please enter your comment!
Please enter your name here