ਪੰਜਾਬ ਦੇ ਸਭ ਤੋਂ ਨਿੱਕੀ ਉਮਰ ਦੇ ਪਰਬਤਾਰੋਹੀ ਦਾ ਸਨਮਾਨ – Punjabi Tribune

Must read


ਰੂਪਨਗਰ: ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਅਤੇ ਪੰਜਾਬ ਦੇ ਸਭ ਤੋਂ ਨਿੱਕੀ ਉਮਰ ਦੇ ਪਰਬਤਾਰੋਹੀ ਤੇਗਬੀਰ ਸਿੰਘ ਨੂੰ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਸਤਨਾਮ ਸਿੰਘ ਸੰਧੂ ਦੁਆਰਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਕੋਚ ਬਿਕਰਮਜੀਤ ਸਿੰਘ ਘੁੰਮਣ ਤੋਂ ਵਿਸ਼ੇਸ਼ ਤੌਰ ਤੇ ਸਿਖਲਾਈ ਪ੍ਰਾਪਤ ਕਰਨ ਉਪਰੰਤ 5 ਸਾਲਾ ਤੇਗਬੀਰ ਸਿੰਘ 17 ਅਪਰੈਲ 2024 ਨੂੰ ਦੁਨੀਆਂ ਦੇ ਸਭ ਤੋਂ ਉੱਚੇ ਪਰਬਤ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੱਕ ਪੁੱਜਿਆ ਸੀ ਅਤੇ ਉਹ ਬੇਸ ਕੈਂਪ ਤੱਕ ਪੁੱਜਣ ਵਾਲਾ ਸਭ ਤੋਂ ਛੋਟੀ ਉਮਰ ਦਾ ਪਰਬਤਰੋਹੀ ਹੈ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਤੇਗਬੀਰ ਸਿੰਘ ਦੀ ਇਸ ਪ੍ਰਾਪਤੀ ਲਈ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਾ. ਆਰ.ਐਸ. ਪਰਮਾਰ, ਐਮ.ਡੀ. ਪਰਮਾਰ ਹਸਪਤਾਲ ਰੂਪਨਗਰ, ਮਿ. ਟਿਵਾਣਾ ਸਾਬਕਾ ਪ੍ਰਧਾਨ ਰੋਟਰੀ ਕਲੱਬ ਖਰੜ ਅਤੇ ਤੇਗਬੀਰ ਸਿੰਘ ਦੇ ਪਿਤਾ ਸੁਖਿੰਦਰ ਦੀਪ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article