
Punjab News: ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਨਿਯੁਕਤ ਕੀਤਾ ਹੈ। ਇਸ ਨੂੰ ਲੈਕੇ ਸ਼ੁੱਕਰਵਾਰ ਨੂੰ ਇੱਕ ਹੁਕਮ ਜਾਰੀ ਕੀਤਾ ਗਿਆ। ਇਹ ਨਿਯੁਕਤੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਪੇਸ਼ ਕੀਤੇ ਗਏ ਪੈਨਲ ‘ਤੇ ਵਿਚਾਰ ਕਰਨ ਤੋਂ ਬਾਅਦ ਕੀਤੀ ਗਈ ਹੈ।
ਹੁਕਮ ਅਨੁਸਾਰ, UPSC ਨੇ 1 ਜੁਲਾਈ, 2026 ਨੂੰ ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਲਈ ਤਿੰਨ IPS ਅਧਿਕਾਰੀਆਂ ਦਾ ਇੱਕ ਪੈਨਲ ਤਿਆਰ ਕੀਤਾ ਸੀ। ਗੌਰਵ ਯਾਦਵ ਤੋਂ ਇਲਾਵਾ ਪੈਨਲ ਵਿੱਚ ਡਾ. ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਸਨ। ਹੁਕਮ ਅਨੁਸਾਰ, ਡੀਜੀਪੀ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਹੋਵੇਗਾ।