ਪੰਜਾਬ ਪੁਲੀਸ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਰੋਹ ਦਾ ਪਰਦਾਫ਼ਾਸ਼ ਕੀਤਾ, ਦੋ ਮੁਲਜ਼ਮ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ

0
264


ਚੰਡੀਗੜ੍ਹ, 29 ਜੁਲਾਈ

ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਰਵੀ ਬਲਾਚੌਰੀਆ ਵੱਲੋਂ ਚਲਾਏ ਜਾ ਰਹੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਿਕ ਸਿੰਡੀਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਮੁਲਜ਼ਮਾਂ ਕੋਲੋਂ ਹਥਿਆਰਾਂ ਸਮੇਤ ਕਰੀਬ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵੀਟ ਕੀਤਾ, ‘ਇੱਕ ਵੱਡੀ ਸਫਲਤਾ ਵਿੱਚ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਨੇ ਗੈਂਗਸਟਰ ਰਵੀ ਬਲਾਚੌਰੀਆ ਵੱਲੋਂ ਚਲਾਏ ਜਾ ਰਹੇ ਨਸ਼ਿਆਂ ਨਾਲ ਸਬੰਧਤ ਸੰਗਠਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 1.20 ਕਿਲੋ ਹੈਰੋਇਨ, ਤਿੰਨ ਪਿਸਤੌਲ, 260 ਕਾਰਤੂਸ ਅਤੇ 1.40 ਲੱਖ ਰੁਪਏ ਬਰਾਮਦ ਕੀਤੇ ਹਨ।’



News Source link