ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

Must read

ਬਰਨਾਲਾ ਲਾਠੀਚਾਰਜ ਦੇ ਖਿਲਾਫ਼ ਰੋਸ ਵੱਜੋਂ ਅੱਜ ਸਫਾਈ ਸੇਵਕਾਂ ਵੱਲੋਂ ਪੰਜਾਬ ਭਰ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਕੂਲ-ਕਾਲਜ, ਮਾਲਜ਼, ਦੁਕਾਨਾਂ ਆਦਿ ਬੰਦ ਵਿਖਾਈ ਦੇ ਰਹੇ ਹਨ। ਦੱਸ ਦਈਏ ਕਿ ਸਫਾਈ ਸੇਵਕਾਂ ਦੇ ਬੰਦ ਨੂੰ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਵੀ ਦਿੱਤਾ ਗਿਆ ਹੈ।

ਦੱਸ ਦਈਏ ਕਿ ਸਫਾਈ ਸੇਵਕਾਂ ਵੱਲੋਂ ਇਹ ਬੰਦ ਦਾ ਸੱਦਾ ਬਰਨਾਲਾ ‘ਚ ਲਾਠੀਚਾਰਜ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਸਫਾਈ ਸੇਵਕਾਂ ਨੇ ਦੱਸਿਆ ਕਿ ਉਹ ਬਰਨਾਲਾ ‘ਚ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਦੀ ਜੰਮ ਕੇ ਕੁੱਟਮਾਰ ਕੀਤੀ। ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਅਤੇ ਲਾਠੀਚਾਰਜ ਕੀਤਾ ਗਿਆ।

ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰ ਨੇ ਹੜਤਾਲ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਸੀ ਅਤੇ 5 ਸਾਲ ਪੂਰੇ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਨੀਤੀ ਦਾ ਐਲਾਨ ਕੀਤਾ ਸੀ, ਪਰ ਸਫਾਈ ਸੇਵਕ ਯੂਨੀਅਨਾਂ ਨੇ ਸਰਕਾਰ ਦੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਯੂਨੀਅਨ ਵੱਲੋਂ 40000 ਰੁਪਏ ਮਹੀਨਾ ਤਨਖਾਹ ਦੀ ਮੰਗ ਕੀਤੀ ਜਾ ਰਹੀ ਹੈ।

ਕਿੱਥੇ ਕਿੱਥੇ ਪੰਜਾਬ ਬੰਦ ਦਾ ਅਸਰ ?

ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਵੱਖ-ਵੱਖ ਸੰਗਠਨਾਂ ਨੇ ਹੜਤਾਲ ਦਾ ਸਮਰਥਨ ਕੀਤਾ ਹੈ। ਹਾਲਾਂਕਿ, ਜਲੰਧਰ ਵਿੱਚ ਕੋਈ ਹੜਤਾਲ ਨਹੀਂ ਹੋਵੇਗੀ। ਉੱਥੇ ਸਿਰਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਜਲੰਧਰ ‘ਚ ਨਹੀਂ ਹੋਵੇਗਾ ਬੰਦ ਦਾ ਅਸਰ

ਜਲੰਧਰ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਝ ਸੰਗਠਨ ਪੰਜਾਬ ਬੰਦ ਦੀਆਂ ਖ਼ਬਰਾਂ ਫੈਲਾ ਰਹੇ ਹਨ, ਪਰ ਜਲੰਧਰ ਦੇ ਲੋਕਾਂ ਨੇ ਪਹਿਲਾਂ ਹੀ 27 ਜੁਲਾਈ ਨੂੰ ਬੰਦ ਦਾ ਸਮਰਥਨ ਕਰ ਦਿੱਤਾ ਹੈ। ਇਸ ਲਈ, 30 ਜੁਲਾਈ ਨੂੰ ਜਲੰਧਰ ਵਿੱਚ ਕੋਈ ਬੰਦ ਨਹੀਂ ਰੱਖਿਆ ਜਾਵੇਗਾ। 

News Source link

- Advertisement -

More articles

- Advertisement -

Latest article