ਪੰਜਾਬ ਵਿੱਚ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ ਗਰਮੀ ਦੀਆਂ ਛੁੱਟੀਆਂ

0
350


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਮਈ

ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਮੰਗ ’ਤੇ ਸਿੱਖਿਆ ਵਿਭਾਗ ਨੇ ਗਰਮੀ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ। 15 ਤੋਂ 31 ਮਈ ਤੱਕ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਕਲਾਸਾਂ ਲੱਗਣਗੀਆਂ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ 15 ਤੋਂ 31 ਮਈ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਤੋਂ 11 ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਤੋਂ 12.30 ਵਜੇ ਤੱਕ ਰਹੇਗਾ।





News Source link

LEAVE A REPLY

Please enter your comment!
Please enter your name here