ਪੰਜਾਬ ਵਿੱਚ ਫਰਜ਼ੀ ਤਰੀਕੇ ਨਾਲ ਰਜਿਸਟਰਡ ਹੋਏ 5,706 ਬੀਐੱਸ-4 ਵਾਹਨ ਬਲੈਕਲਿਸਟ

Must read


ਚੰਡੀਗੜ੍ਹ, 7 ਨਵੰਬਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਫਰਜ਼ੀ ਤਰੀਕੇ ਨਾਲ ਰਜਿਸਟਰਡ ਹੋਏ 5,706 ਬੀਐੱਸ-4 (ਭਾਰਤ ਸਟੇਜ-4) ਵਾਹਨਾਂ ਨੂੰ ਬਲੈਕਲਿਸਟ ਕੀਤਾ ਹੈ। ਇਹ ਜਾਣਕਾਰੀ ਅੱਜ ਇੱਕ ਬਿਆਨ ਵਿੱਚ ਦਿੱਤੀ ਗਈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ 31 ਮਾਰਚ 2020 ਤੋਂ ਬਾਅਦ ਬੀਐੱਸ-4 ਵਾਹਨਾਂ ਦੀ ਰਜਿਸਟਰੇਸ਼ਨ ’ਤੇ ਪੂਰੀ ਤਰ੍ਹਾਂ ਪਾਬੰਦੀ ਸੀ। ਬਿਆਨ ਵਿੱਚ ਉਨ੍ਹਾਂ ਨੇ ਕਿਹਾ ਕਿ ਪਰ ਇਨ੍ਹਾਂ ਵਾਹਨਾਂ ਨੂੰ ਫਰਜ਼ੀ ਤਰੀਕੇ ਨਾਲ ਰਜਿਸਟਰਡ ਕਰਵਾਇਆ ਗਿਆ ਅਤੇ ਟਰਾਂਸਪੋਰਟ ਵੱਲੋਂ ਹੁਣ ਤੱਕ ਅਜਿਹੇ 5,706 ਵਾਹਨਾਂ ਦੀ ਪਛਾਣ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਵਾਹਨ ਮਾਲਕਾਂ, ਕੁਝ ਕੰਪਨੀ ਡੀਲਰਾਂ ਅਤੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਕੁਝ ਅਧਿਕਾਰੀਆਂ ਵੱਲੋਂ ਵਾਹਨਾਂ ਦੀ ਰਜਿਸਟਰੇਸ਼ਨ ਲਈ ਵਾਹਨਾਂ ਦੇ ਇੰਜਣ ਅਤੇ ਚੈੱਸੀ ਨੰਬਰਾਂ ਨਾਲ ਛੇੜਛਾੜ ਕੀਤੀ ਗਈ। ਉਨ੍ਹਾਂ ਦੱਸਿਆ, ‘‘ਵਿਭਾਗ ਨੇ ਫਰਜ਼ੀ ਤਰੀਕੇ ਨਾਲ ਰਜਿਸਟਰਡ ਬੀਐੱਸ-4 ਅਤੇ ਹੋਰ ਵਾਹਨਾਂ ਦੀ ਸੂਚੀ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀ ਹੈ।’’ ਮੰਤਰੀ ਮੁਤਾਬਕ ਫਰਜ਼ੀ ਤਰੀਕੇ ਨਾਲ ਰਜਿਰਸਟਰਡ ਹੋਰ ਵਾਹਨਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਦੋਸ਼ੀ ਅਧਿਕਾਰੀ ਅਤੇ ਵਿਅਕਤੀ ਬਖਸ਼ੇ ਨਹੀਂ ਜਾਣਗੇ ਅਤੇ ਜਿਹੜੇ ਵਾਹਨ ਮਾਲਕਾਂ ਦੇ ਟੈਕਸ ਬਕਾਇਆ ਅਤੇ ਕਾਗਜ਼ਾਤ ਅਧੂਰੇ ਹਨ ਉਨ੍ਹਾਂ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ





News Source link

- Advertisement -

More articles

- Advertisement -

Latest article