ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਦੋ-ਚਾਰ ਦਿਨਾਂ ’ਚ ਐਲਾਨਾਂਗੇ ਉਮੀਦਵਾਰ: ਕੇਜਰੀਵਾਲ

0
144


ਚੰਡੀਗੜ੍ਹ, 2 ਮਾਰਚ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ ਅਗਲੇ ਦੋ-ਚਾਰ ਦਿਨਾਂ ਵਿੱਚ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸਾਰੀਆਂ ਸੀਟਾਂ ’ਤੇ ‘ਆਪ’ ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬ ਵਿੱਚ 165 ਨਵੇਂ ‘ਆਮ ਆਦਮੀ ਕਲੀਨਿਕਾਂ’ ਸ਼ੁਰੂਆਤ ਮਗਰੋਂ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਗਲੇ ਦੋ-ਚਾਰ ਦਿਨਾਂ ਵਿੱਚ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।



News Source link