ਪੰਜਾਬ ਸਣੇ ਉੱਤਰੀ ਭਾਰਤ ’ਚ ਸੰਘਣੀ ਧੁੰਦ ਕਾਰਨ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ

0
241


ਨਵੀਂ ਦਿੱਲੀ, 21 ਦਸੰਬਰ

ਰਾਸ਼ਟਰੀ ਰਾਜਧਾਨੀ ਅੱਜ ਸਵੇਰੇ ਧੁੰਦ ਦੀ ਲਪੇਟ ’ਚ ਰਹੀ, ਜਿਸ ਕਾਰਨ ਰੇਲ ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ। ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਕਰੀਬ 18 ਰੇਲ ਗੱਡੀਆਂ ਡੇਢ ਤੋਂ ਪੰਜ ਘੰਟੇ ਦੇਰੀ ਨਾਲ ਚੱਲ ਰਹੀਆਂ ਸਨ। ਦਿੱਲੀ ਹਵਾਈ ਅੱਡੇ ‘ਤੇ ਉਡਾਣਾਂ ਆਮ ਹਨ। ਅਧਿਕਾਰੀ ਮੁਤਾਬਕ ਚੰਡੀਗੜ੍ਹ, ਵਾਰਾਨਸੀ ਅਤੇ ਲਖਨਊ ‘ਚ ਖਰਾਬ ਮੌਸਮ ਕਾਰਨ ਮੰਗਲਵਾਰ ਰਾਤ ਨੂੰ ਤਿੰਨ ਉਡਾਣਾਂ ਦਿੱਲੀ ਵੱਲ ਮੋੜ ਦਿੱਤੀਆਂ ਗਈਆਂ ਜਾਂ ਉਨ੍ਹਾਂ ਦਾ ਰਾਹ ਬਦਲ ਦਿੱਤਾ ਗਿਆ। ਪੰਜਾਬ, ਹਰਿਆਣਾ, ਉੱਤਰ-ਪੱਛਮੀ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਅਸਮਾਨ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੀ।





News Source link

LEAVE A REPLY

Please enter your comment!
Please enter your name here