ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਗਲਤ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸਰਕਾਰ ਅਤੇ ਅਫ਼ਸਰਸ਼ਾਹੀ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਹਾਲ ਹੀ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੌਏ ਸ਼ਰਮਾ ਦਾ ਤਬਾਦਲਾ ਇਸ ਕਰਕੇ ਕਰ ਦਿੱਤਾ ਗਿਆ ਕਿਉਂਕਿ ਉਨ੍ਹਾਂ ਵੱਲੋਂ ਮੁਹੱਲਾ ਕਲੀਨਿਕ ਦੇ ਪ੍ਰਚਾਰ ਲਈ 30 ਕਰੋੜ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਮਾਨ ਸਰਕਾਰ ਦੇ ਇਸ ਰੁਖ ਤੋਂ ਇਹ ਸਾਫ਼ ਹੈ ਕਿ ਜੋ ਵੀ ਅਧਿਕਾਰੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰੇਗਾ, ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਪਵੇਗਾ। -ਟਨਸ