ਪੱਛਮੀ ਬੰਗਾਲ: ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨੇਮੀਆਂ ਦੀ ਜਾਂਚ ਸੀਬੀਆਈ ਹਵਾਲੇ

0
184


ਕੋਲਕਾਤਾ, 23 ਅਗਸਤ

ਕਲਕੱਤਾ ਹਾਈ ਕੋਰਟ ਨੇ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਕਾਂਡ ਮਗਰੋਂ ਸੁਰਖੀਆਂ ’ਚ ਆਏ ਪੱਛਮੀ ਬੰਗਾਲ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਕਥਿਤ ਵਿੱਤੀ ਬੇਨੇਮੀਆਂ ਦੀ ਜਾਂਚ ਸੂਬਾ ਸਰਕਾਰ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ (ਸਿਟ) ਤੋਂ ਲੈ ਕੇ ਸੀਬੀਆਈ ਦੇ ਹਵਾਲੇ ਕਰ ਦਿੱਤੀ ਹੈ। ਅਦਾਲਤ ਨੇ ਇਹ ਫ਼ੈਸਲਾ ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਅਖ਼ਤਰ ਅਲੀ ਦੀ ਪਟੀਸ਼ਨ ਜਿਸ ’ਚ ਉਨ੍ਹਾਂ ਨੇ ਮਾਮਲੇ ਦੀ ਈਡੀ ਤੋਂ ਜਾਂਚ ਦੀ ਮੰਗ ਕੀਤੀ ਹੈ, ’ਤੇ ਸੁਣਵਾਈ ਕਰਦਿਆਂ ਦਿੱਤਾ। ਜਸਟਿਸ ਆਰ. ਭਾਰਦਵਾਜ ਨੇ ਸੀਬੀਆਈ ਨੂੰ ਨਿਰਦੇਸ਼ ਦਿੱਤਾ ਕਿ ਇਸ ਮਾਮਲੇ ਦੀ ਪ੍ਰਗਤੀ ਰਿਪੋਰਟ ਤਿੰਨ ਹਫ਼ਤਿਆਂ ’ਚ ਦਾਖਲ ਕੀਤੀ ਜਾਵੇ। ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਕਰੇਗੀ। -ਪੀਟੀਆਈ

 

 



News Source link