ਪੱਛਮੀ ਬੰਗਾਲ: ਸਰਕਾਰ ਨੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਲਈ ਸੱਤ ਮੈਂਬਰੀ ਪੈਨਲ ਬਣਾਇਆ

Must read


ਕੋਲਕਾਤਾ, 17 ਜੁਲਾਈ

ਪੱਛਮੀ ਬੰਗਾਲ ਸਰਕਾਰ ਨੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਲਈ ਕਲਕੱਤਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਆਸ਼ਿਮ ਕੁਮਾਰ ਰੌਏ ਦੀ ਅਗਵਾਈ ਹੇਠ ਸੱਤ ਮੈਂਬਰੀ ਪੈਨਲ ਕਾਇਮ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ। ਇਹ ਪੈਨਲ ਨੋਟੀਫਿਕੇਸ਼ਨ ਜਾਰੀ ਹੋਣ ਦੀ ਤਰੀਕ ਤੋਂ ਲੈ ਕੇ ਤਿੰਨ ਮਹੀਨਿਆਂ ਅੰਦਰ ਆਪਣੀ ਰਿਪੋਰਟ ਜਮ੍ਹਾਂ ਕਰਵਾਏਗਾ। ਤਿੰਨ ਨਵੇਂ ਫੌਜਦਾਰੀ ਕਾਨੂੰਨ ਭਾਰਤੀ ਨਿਆਏ ਸੰਹਿਤਾ 2023,  ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਅਤੇ ਭਾਰਤੀ ਸ਼ਾਕਸ਼ਯ ਅਧਿਨਿਯਮ 2023 1 ਜੁਲਾਈ ਤੋਂ ਦੇਸ਼ ’ਚ ਲਾਗੂ ਹੋਏ ਹਨ। -ਪੀਟੀਆਈ



News Source link

- Advertisement -

More articles

- Advertisement -

Latest article