ਪੱਤਰ ਪ੍ਰੇਰਕ
ਰਾਮਪੁਰਾ ਫੂਲ, 28 ਅਪਰੈਲ
ਫ਼ਤਹਿ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ 52 ਸਿੱਖਿਆਰਥੀਆਂ ਨੇ ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ (ਪੀਐੱਸਟੈੱਟ) ਵਿੱਚ ਇਤਿਹਾਸਕ ਸਫਲਤਾ ਹਾਸਲ ਕੀਤੀ ਹੈ। ਇਹ ਪੰਜਾਬ ਵਿੱਚ ਪਹਿਲਾ ਕਾਲਜ ਹੈ ਜਿਸਦੇ ਸਭ ਤੋਂ ਵੱਧ ਵਿਦਿਆਰਥੀਆਂ ਨੇ ਇੱਕੋ ਸਾਲ ਵਿੱਚ ਇਹ ਪ੍ਰੀਖਿਆ ਪਾਸ ਕੀਤੀ ਹੈ ਅਤੇ ਅਧਿਆਪਕ ਬਣਨ ਲਈ ਯੋਗਤਾ ਹਾਸਲ ਕੀਤੀ ਹੈ। ਇਸ ਉਪਲੱਬਧੀ ਵਜੋਂ ਸੰਸਥਾ ਵੱਲੋਂ ਇੱਕ ਵਿਸ਼ਾਲ ਸਨਮਾਨ ਸਮਾਗਮਦਾ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਕੈਬਨਿਟ ਦੀ ਪ੍ਰੋਫੈਸਰ ਬਲਜਿੰਦਰ ਕੌਰ ਨੇ ਸ਼ਿਰਕਤ ਕੀਤੀ। ਮੁੱਖ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਐੱਸਐੱਸ ਚੱਠਾ ਨੇ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਟੈਸਟ ਪਾਸ ਕਰਨ ਨੂੰ ਇਤਿਹਾਸਕ ਪਲ ਦੱਸਿਆ। ਪ੍ਰੋ. ਬਲਜਿੰਦਰ ਕੌਰ ਨੇ ਸਫਲ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸ਼ਾਬਾਸ਼ੀ ਦਿੱਤੀ।
ਐੱਮਡੀ ਮਨਜੀਤ ਕੌਰ ਚੱਠਾ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਨੈਤਿਕਤਾ ਅਤੇ ਸਮਰਪਣ ਦੀ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ। ਸੰਸਥਾ ਦੇ ਸਹਾਇਕ ਡਾਇਰੈਕਟਰ,ਪਬਲਿਕ ਰਿਲੇਸ਼ਨ ਅਫਸਰ ਹਰਪ੍ਰੀਤ ਸ਼ਰਮਾ ਨੇ ਕਿਹਾ, ਇਹ ਸਾਂਝੀ ਮੇਹਨਤ ਦਾ ਨਤੀਜਾ ਹੈ। ਇਸ ਮੌਕੇ ਸੋਨੀ ਢਿੱਲੋਂ ਵੱਲੋਂ ਨਿਰਦੇਸ਼ਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਾਟਕ ‘ਇੱਕ ਸੀ ਰੰਗ ਸਫੈਦ’ ਦਾ ਮੰਚਨ ਕੀਤਾ ਗਿਆ।
The post ਫ਼ਤਹਿ ਗਰੁੱਪ ਦੇ 52 ਵਿਦਿਆਰਥੀਆਂ ਨੂੰ ਪੀਐੱਸਟੈੱਟ ’ਚ ਰਿਕਾਰਡ ਸਫ਼ਲਤਾ appeared first on Punjabi Tribune.