ਬਗ਼ੈਰ ਪਛਾਣ ਪੱਤਰ ਤੋਂ ਵੋਟ ਪਾਉਣ ਗਏ ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਪੋਲਿੰਗ ਸਟਾਫ ਨੇ ਮੋੜਿਆ

Must read


ਲੰਡਨ, 2 ਮਈ

ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇਸ਼ ਦੀਆਂ ਸਥਾਨਕ ਚੋਣਾਂ ਵਿਚ ਵੋਟ ਪਾਉਣ ਲਈ ਪਛਾਣ ਪੱਤਰ (ਆਈਡੀ) ਲਿਆਉਣਾ ਭੁੱਲ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੋਲਿੰਗ ਸਟੇਸ਼ਨ ਤੋਂ ਪਰਤਣਾ ਪਿਆ। ਪੋਲਿੰਗ ਬੂਥ ਸਟਾਫ ਨੇ ਉਸ ਨੂੰ ਦੱਸਿਆ ਕਿ ਉਹ ਬਿਨਾਂ ਸ਼ਨਾਖਤੀ ਕਾਰਡ ਤੋਂ ਵੋਟ ਨਹੀਂ ਪਾ ਸਕਦਾ। ਜੌਹਨਸਨ 2019 ਤੋਂ 2022 ਤੱਕ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਹੇ। ਜੌਹਨਸਨ ਨੇ ਹਾਲਾਂਕਿ ਬਾਅਦ ਵਿੱਚ ਵੋਟ ਪਾਈ ਅਤੇ ਕੰਜ਼ਰਵੇਟਿਵ ਪਾਰਟੀ ਨੂੰ ਵੋਟ ਦਿੱਤੀ। ਜੌਹਨਸਨ ਨੇ 2022 ਵਿੱਚ ਵੋਟ ਪਾਉਣ ਲਈ ਫੋਟੋ ਆਈਡੀ ਨੂੰ ਲਾਜ਼ਮੀ ਕਰਨ ਵਾਲਾ ਕਾਨੂੰਨ ਲਿਆਂਦਾ ਸੀ ਤੇ ਨਵਾਂ ਕਾਨੂੰਨ ਪਹਿਲੀ ਵਾਰ ਪਿਛਲੇ ਸਾਲ ਸਥਾਨਕ ਚੋਣਾਂ ਵਿੱਚ ਲਾਗੂ ਕੀਤਾ ਗਿਆ ਸੀ।



News Source link

- Advertisement -

More articles

- Advertisement -

Latest article