ਬਜਟ ’ਚ ਗ਼ੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਵਿਤਕਰੇ ਖ਼ਿਲਾਫ਼ ਪ੍ਰਦਰਸ਼ਨ ਕਰੇਗਾ ‘ਇੰਡੀਆ’ ਗੱਠਜੋੜ

Must read


ਨਵੀਂ ਦਿੱਲੀ, 23 ਜੁਲਾਈ‘ਇੰਡੀਆ’ ਗੱਠਜੋੜ ਨੇ ਅੱਜ ਕੇਂਦਰੀ ਬਜਟ ਵਿੱਚ ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਸੂਬਿਆਂ ਨਾਲ ‘ਪੱਖਪਾਤ’ ਕਰਨ ਦਾ ਦੋਸ਼ ਲਾਉਂਦਿਆਂ ਫ਼ੈਸਲਾ ਕੀਤਾ ਕਿ ਉਹ ਇਸ ਖ਼ਿਲਾਫ਼ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਇਹ ਫ਼ੈਸਲਾ ਕਾਂਗਰਸ ਪ੍ਰਧਾਨ ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੀ 10 ਰਾਜਾਜੀ ਮਾਰਗ ਸਥਿਤ ਰਿਹਾਇਸ਼ ’ਤੇ ਸ਼ਾਮ ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਖੜਗੇ ਤੋਂ ਇਲਾਵਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਮੋਦ ਤਿਵਾੜੀ, ਗੌਰਵ ਗੋਗੋਈ, ਐੱਨਸੀਪੀ (ਐੱਸਸੀਪੀ) ਮੁਖੀ ਸ਼ਰਦ ਯਾਦਵ, ਸ਼ਿਵ ਸੈਨਾ (ਯੂਬੀਟੀ) ਆਗੂ ਸੰਜੈ ਰਾਊਤ, ਟੀਐੱਮਸੀ ਦੇ ਆਗੂ ਡੈਰੇਕ ਓ’ਬਰਾਇਨ ਅਤੇ ਕਲਿਅਣ ਬੈਨਰਜੀ, ਡੀਐੱਮਕੇ ਦੇ ਟੀਆਰ ਬਾਲੂ, ਜੇਐੱਮਐੱਮ ਦੇ ਮਹੂਆ ਮਾਜੀ, ‘ਆਪ’ ਦੇ ਰਾਘਵ ਚੱਢਾ ਤੇ ਸੰਜੈ ਸਿੰਘ, ਸੀਪੀਆਈ(ਐੱਮ) ਦੇ ਜੌਹਨ ਬ੍ਰਿਟਾਸ ਆਦਿ ਮੌਜੂਦ ਸਨ। -ਪੀਟੀਆਈ



News Source link

- Advertisement -

More articles

- Advertisement -

Latest article