ਬਟਾਲਾ: ਵਾਰਸਾਂ ਨੇ ਮੁਰਦਾਘਰ ’ਚ ਲਾਸ਼ ਰਖਵਾਈ ਤੇ ਸਿਵਲ ਹਸਪਤਾਲ ਨੇ ਰੇਲਵੇ ਪੁਲੀਸ ਨੂੰ ਚੁਕਵਾਈ

0
195


ਹਰਜੀਤ ਸਿੰਘ ਪਰਮਾਰ

ਬਟਾਲਾ, 25 ਦਸੰਬਰ

ਇੱਥੋਂ ਦੇ ਸਿਵਲ ਹਸਪਤਾਲ ਪ੍ਰਸ਼ਾਸਨ ਦੀ ਕਥਿਤ ਲਾਪ੍ਰਵਾਹੀ ਸਾਹਮਣੇ ਆਈ ਹੈ, ਜਦੋਂ ਹਸਪਤਾਲ ਦੇ ਸਟਾਫ ਨੇ ਲਾਸ਼ ਅਸਲੀ ਵਾਰਸਾਂ ਨੂੰ ਸੌਂਪਣ ਦੀ ਬਜਾਏ ਅਣਪਛਾਤੀ ਲਾਸ਼ ਦੇ ਭੁਲੇਖੇ ਰੇਲਵੇ ਪੁਲੀਸ ਨੂੰ ਸੌਂਪ ਦਿੱਤੀ, ਜਿਸ ਨੇ ਲਾਸ਼ ਦਾ ਸਸਕਾਰ ਵੀ ਕਰ ਦਿੱਤਾ। ਦੂਜੇ ਪਾਸੇ ਰੇਲਵੇ ਟਰੈਕ ਤੋਂ ਮਿਲੀ ਅਣਪਛਾਤੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਪਈ ਹੈ। ਅਸਲ ਵਿੱਚ ਸੜਕ ਹਾਦਸੇ ਦੌਰਾਨ ਮਰੇ ਵਿਅਕਤੀ ਦੀ ਲਾਸ਼ ਉਸ ਦੇ ਪਰਿਵਾਰਕ ਅਤੇ ਪੁਲੀਸ ਨੇ ਲੰਘੀ ਰਾਤ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪੋਸਟਮਾਰਟਮ ਲਈ ਰੱਖੀ ਸੀ ਅਤੇ ਅੱਜ ਸਵੇਰੇ ਜਦੋਂ ਪਰਿਵਾਰਕ ਮੈਂਬਰ ਲਾਸ਼ ਲੈਣ ਲਈ ਸਿਵਲ ਹਸਪਤਾਲ ਬਟਾਲਾ ਆਏ ਤਾਂ ਲਾਸ਼ ਉੱਥੋਂ ਨਹੀਂ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਕਈ ਘੰਟੇ ਲਾਸ਼ ਲੈਣ ਲਈ ਵਿਲਕਦੇ ਰਹੇ ਅਤੇ ਦੂਜੇ ਪਾਸੇ ਸਿਵਲ ਹਸਪਤਾਲ ਦੇ ਐੱਸਐੱਮਓ ਨੂੰ ਸੂਚਿਤ ਕਰਨ ਦੇ ਬਾਵਜੂਦ ਉਹ ਕਥਿਤ ਤੌਰ ’ਤੇ ਮੌਕੇ ’ਤੇ ਨਹੀਂ ਪਹੁੰਚੇ। ਇਸ ਵੱਡੀ ਕੁਤਾਹੀ ਬਾਰੇ ਜਦੋਂ ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣਗੇ ਅਤੇ ਕਸੂਰਵਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲੇ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਸ਼ ਲੈਣ ਲਈ ਹਸਪਤਾਲ ਵਿੱਚ ਖੱਜਲ ਹੋ ਰਹੇ ਹਨ। ਮ੍ਰਿਤਕ ਸੁਖਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਘਸੀਟਪੁਰ ਦੇ ਭਤੀਜੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਸੁਖਵਿੰਦਰ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਅਤੇ ਉਨ੍ਹਾਂ ਨੇ ਤਾਏ ਦੀ ਲਾਸ਼ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪੋਸਟਮਾਰਟਮ ਲਈ ਖੁਦ ਰਖਵਾਈ ਸੀ| ਅੱਜ ਸਵੇਰੇ 9 ਵਜੇ ਜਦੋਂ ਉਹ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਲਾਸ਼ ਲੈਣ ਲਈ ਪਹੁੰਚੇ ਤਾਂ ਉਨ੍ਹਾਂ ਦੇ ਤਾਏ ਦੀ ਲਾਸ਼ ਉੱਥੇ ਨਹੀਂ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਐੱਸਐੱਮਓ ਨੂੰ ਸੂਚਿਤ ਕੀਤਾ ਪਰ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਸਬੰਧੀ ਵਿਚ ਜਦੋਂ ਸਿਵਲ ਹਸਪਤਾਲ ਬਟਾਲਾ ਦੇ ਐੱਸਐੱਮਓ ਡਾ. ਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਟਾਫ ਕੋਲੋਂ ਗਲਤੀ ਨਾਲ ਸੁਖਵਿੰਦਰ ਸਿੰਘ ਦੀ ਲਾਸ਼ ਰੇਲਵੇ ਪੁਲੀਸ ਨੂੰ ਅਣਪਛਾਤੇ ਵਿਅਕਤੀ ਦੇ ਭੁਲੇਖੇ ਸੌਂਪ ਦਿੱਤੀ ਅਤੇ ਉਨ੍ਹਾਂ ਵੱਲੋਂ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ ਹੈ। ਉਹ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਸਾਰੇ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਜਾਂਚ ਕਰਵਾਉਣਗੇ|





News Source link

LEAVE A REPLY

Please enter your comment!
Please enter your name here