ਬਠਿੰਡਾ ਜ਼ੋਨ ਦੀ ਯੂਥ ਤੇ ਸਬ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

Must read


ਮਨੋਜ ਸ਼ਰਮਾ

ਬਠਿੰਡਾ, 10 ਜੂਨ

ਇਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਬਠਿੰਡਾ ਜ਼ੋਨ ਦੀ ਤਿੰਨ ਰੋਜ਼ਾ ਯੂਥ ਅਤੇ ਸਬ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ ਹੋਈ। ਇਸ ਵਿੱਚ ਜ਼ੋਨ ਦੇ 6 ਜ਼ਿਲ੍ਹੇ ਹਿੱਸਾ ਲੈ ਰਹੇ ਹਨ। ਇਸ ਬਾਰੇ ਬਾਸਕਟਬਾਲ ਐਸੋਸੀਏਸ਼ਨ ਬਠਿੰਡਾ ਦੇ ਸਕੱਤਰ ਅਤੇ ਕਨਵੀਨਰ ਗੁਰਜੰਟ ਸਿੰਘ ਬਰਾੜ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਮੁੰਡੇ ਤੇ ਕੁੜੀਆਂ ਦੀਆਂ 18 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਐਸੋਸੀਏਸ਼ਨ ਦੇ ਅੰਮ੍ਰਿਤਪਾਲ ਸਿੰਘ ਪਾਲੀ, ਕੋਚ ਬਲਜੀਤ ਸਿੰਘ ਬਰਾੜ, ਰਾਜਿੰਦਰ ਸਿੰਘ, ਕੁਲਵਿੰਦਰ ਸਿੰਘ ਰਿੰਕੂ, ਕੁਲਬੀਰ ਸਿੰਘ ਬਰਾੜ, ਰਾਜਪਾਲ ਸਿੰਘ, ਹਰਪ੍ਰੀਤ ਕੌਰ ਤੇ ਹਰਪ੍ਰੀਤ ਸਿੰਘ ਹੈਪੀ ਹਾਜ਼ਰ ਸਨ।





News Source link

- Advertisement -

More articles

- Advertisement -

Latest article