ਬਰਤਾਨੀਆ ਦੇ ਪ੍ਰਧਾਨ ਮੰਤਰੀ ਦੀ ਚੋਣ ਲਈ ਆਖ਼ਰੀ ਗੇੜ ਦੀ ਵੋਟਿੰਗ ਸਮਾਪਤ, ਜੇਤੂ ਦਾ ਸੋਮਵਾਰ ਨੂੰ ਕੀਤਾ ਜਾਵੇਗਾ ਐਲਾਨ

0
272


ਲੰਡਨ, 2 ਸਤੰਬਰ

ਬੌਰਿਸ ਜੌਹਨਸਨ ਦੀ ਥਾਂ ਕੰਜਰਵੇਟਿਵ ਪਾਰਟੀ ਦੇ ਆਗੂ ਅਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਸਾਬਕਾ ਵਿੱਤ ਮੰਤਰੀ ਰਿਸ਼ੀ ਸੂਨਕ ਅਤੇ ਵਿਦੇਸ਼ ਮੰਤਰੀ ਲਿਜ਼ ਟਰੱਸ ਵਿਚਕਾਰ ਦੌੜ ਦੇ ਸਿਲਸਿਲੇ ਵਿੱਚ ਸ਼ੁੱਕਰਵਾਰ ਨੂੰ ਆਖ਼ਰੀ ਗੇੜ ਦੀ ਵੋਟਿੰਗ ਸਮਾਪਤ ਹੋ ਗਈ ਹੈ। ਕੰਜਰਵੇਟਿਵ ਪਾਰਟੀ ਦੇ ਪ੍ਰਚਾਰ ਮੁੱਖ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਦੇ ਜੇਤੂ ਦਾ ਐਲਾਨ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 12.30 ਵਜੇ ਕੀਤਾ ਜਾਵੇਗਾ। ਸੂਨਕ (42) ਅਤੇ ਟਰੱਸ (47) ਨੇ ਕੰਜਰਵੇਟਿਵ ਪਾਰਟੀ ਦੇ ਲਗਪਗ 1,60,000 ਮੈਂਬਰਾਂ ਨੂੰ ਵੋਟ ਪਾਉਣ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਲਈ ਕਈ ਵਾਰ ਆਹਮੋ-ਸਾਹਮਣੇ ਬਹਿਸ ਕੀਤੀ ਹੈ।





News Source link

LEAVE A REPLY

Please enter your comment!
Please enter your name here