ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ ਸਰਕਾਰੀ ਕਾਲਜ ਰੂਪਨਗਰ ਦੀ ਝੰਡੀ

0
225


ਜਗਮੋਹਨ ਸਿੰਘ

ਰੂਪਨਗਰ, 6 ਸਤੰਬਰ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਹੋਏ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਕਾਲਜ ਰੂਪਨਗਰ ਖਿਡਾਰੀਆਂ ਨੇ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਅੱਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਅਧੀਨ ਸਰਕਾਰੀ ਕਾਲਜ ਰੂਪਨਗਰ ਦੇ ਪ੍ਰਬੰਧਕਾਂ ਦੁਆਰਾ ਜੇਤੂ ਖਿਡਾਰੀਆਂ ਦਾ ਕਾਲਜ ਪੁੱਜਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਹਰਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਵਿੱਚ ਰੂਪਨਗਰ ਕਾਲਜ ਦੇ ਖਿਡਾਰੀਆਂ ਨੇ ਵਾਲੀਬਾਲ, ਅਥਲੈਟਿਕਸ, ਖੋ-ਖੋ, ਕਬੱਡੀ (ਨੈਸ਼ਨਲ ਸਟਾਈਲ), ਰੱਸਾਕਸ਼ੀ ਵਿੱਚ ਭਾਗ ਲਿਆ। ਖੋ-ਖੋ (ਲੜਕੀਆਂ), 800 ਮੀਟਰ ਦੌੜ (ਲੜਕੀਆਂ), 100 ਮੀਟਰ ਦੌੜ (ਲੜਕੀਆਂ), ਕਬੱਡੀ (ਲੜਕੀਆਂ) ਅਤੇ ਰੱਸਾਕਸ਼ੀ ਅੰਡਰ -21 (ਲੜਕੇ) ਵਿੱਚ ਕਾਲਜ ਨੇ ਪਹਿਲਾ ਸਥਾਨ ਹਾਸਲ ਕੀਤਾ। ਰੱਸਾਕਸ਼ੀ ਅੰਡਰ-21 (ਲੜਕੀਆਂ) ਵਿੱਚ ਵੀ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਤੋਂ ਇਲਾਵਾ, ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਡਾ. ਸੁਖਜਿੰਦਰ ਕੌਰ, ਪ੍ਰੋਫੈਸਰ ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋਫੈਸਰ ਅਰਵਿੰਦਰ ਕੌਰ ਅਤੇ ਹੋਰ ਪ੍ਰੋਫੈਸਰ ਸਾਹਿਬਾਨ ਅਤੇ ਖਿਡਾਰੀ ਹਾਜ਼ਰ ਸਨ।





News Source link

LEAVE A REPLY

Please enter your comment!
Please enter your name here