38.5 C
Patiāla
Saturday, June 6, 2026

ਬਲੋਚਿਸਤਾਨ ਦੇ ਬਾਜ਼ਾਰ ’ਚ ਧਮਾਕਾ; 4 ਹਲਾਕ, 14 ਜ਼ਖ਼ਮੀ

Must read


ਕਰਾਚੀ, 26 ਫਰਵਰੀ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇਕ ਮੋਟਰਸਾਈਕਲ ’ਤੇ ਲਾਈ ਆਈਈਡੀ ਨਾਲ ਕੀਤੇ ਧਮਾਕੇ ਵਿੱਚ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਤੇ 14 ਹੋਰ ਜ਼ਖ਼ਮੀ ਹੋ ਗਏ। ਇਹ ਧਮਾਕਾ ਅਜਿਹੇ ਮੌਕੇ ਹੋਇਆ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਬਲੋਚਿਸਤਾਨ ਦੇ ਖ਼ੁਜ਼ਦਾਰ ਜ਼ਿਲ੍ਹੇ ਵਿੱਚ ਹੋੲੇ ਧਮਾਕੇ ਵਿੱਚ ਦੋ ਪੁਲੀਸ ਮੁਲਾਜ਼ਮਾਂ ਦੀ ਜਾਨ ਜਾਂਦੀ ਰਹੀ ਹੈ ਤੇ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਬਰਖ਼ਾਨ ਦੇ ਡਿਪਟੀ ਕਮਿਸ਼ਨਰ ਨੇ ‘ਡਾਅਨ’ ਅਖਬਾਰ ਨੂੰ ਦੱਸਿਆ ਕਿ ਅੱਜ ਸਵੇਰੇ ਰਖਨੀ ਮਾਰਕੀਟ ਵਿੱਚ ਮੋਟਰਸਾਈਕਲ ’ਤੇ ਫਿਟ ਆਈਈਡੀ ਨਾਲ ਧਮਾਕਾ ਕੀਤਾ ਗਿਆ ਹੈ। ਧਮਾਕੇ ਮੌਕੇ ਪੁਲੀਸ ਮੁਲਾਜ਼ਮ ਗਸ਼ਤੀ ਡਿਊਟੀ ’ਤੇ ਸਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਂਜ ਅਜੇ ਤੱਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੂਸ ਬਿਜ਼ੈਨਜੋ ਨੇ ਧਮਾਕੇ ਦੀ ਨਿਖੇਧੀ ਕਰਦਿਆਂ ਅਥਾਰਿਟੀਜ਼ ਨੂੰ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਹਦਾਇਤ ਕੀਤੀ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਧਮਾਕੇ ਦੀ ਨਿੰਦਾ ਕਰਦੇ ਹੋੲੇ ਮੁੱਖ ਮੰਤਰੀ ਤੋਂ ਰਿਪੋਰਟ ਮੰਗੀ ਹੈ। -ਪੀਟੀਆਈ





News Source link

- Advertisement -

More articles

- Advertisement -

Latest article