ਬਹਿਸ ਤੋਂ ਬਾਅਦ ਸਮਾਉਂ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

0
225


ਪੱਤਰ ਪ੍ਰੇਰਕ

ਭੀਖੀ, 11 ਅਗਸਤ

ਪਿੰਡ ਸਮਾਉਂ ਵਿੱਚ ਬੀਤੀ ਸ਼ਾਮ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੈਂਟੀ ਸਿੰਘ (17) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ। ਕਿਸਾਨ ਆਗੂ ਭੋਲਾ ਸਿੰਘ ਸਮਾਉਂ ਨੇ ਦੱਸਿਆ ਕਿ ਗਲੀ ਦੇ ਕੁਝ ਨੌਜਵਾਨਾਂ ਨਾਲ ਸ਼ੈਂਟੀ ਦੀ ਬਹਿਸਬਾਜ਼ੀ ਹੋ ਗਈ ਸੀ, ਜਿਸ ਮਗਰੋਂ ਉਕਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਸ਼ੈਂਟੀ ਨੂੰ ਡੂੰਘੀਆਂ ਸੱਟਾਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਮਲਾ ਕਰਨ ਵਾਲੇ ਸਾਰੇ ਨੌਜਵਾਨ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਹਨ। ਥਾਣਾ ਭੀਖੀ ਮੁਖੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਜਰਨੈਲ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਭਰਾ ਅਨੁਸਾਰ ਸ਼ੈਂਟੀ ਫੌਜ ਵਿੱਚ ਭਰਤੀ ਹੋਣਾ ਚਾਹੁੰਦਾ ਸੀ।





News Source link

LEAVE A REPLY

Please enter your comment!
Please enter your name here