ਬਾਈਕ ਸਵਾਰਾਂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਦੇ ਘਰ ’ਤੇ ਗ੍ਰਨੇਡ ਸੁੱਟਿਆ

0
139


ਜਗਤਾਰ ਸਿੰਘ ਛਿੱਤ

ਜੈਂਤੀਪੁਰ(ਅੰਮ੍ਰਿਤਸਰ), 15 ਜਨਵਰੀ

ਦੋ ਮੋਟਰਸਾਈਕਲ ਸਵਾਰਾਂ ਨੇ ਅੱਜ ਰਾਤੀਂ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਵਰਗੀ ਰਾਜਿੰਦਰ ਕੁਮਾਰ, ਜਿਸ ਨੂੰ ਪੱਪੂ ਜੈਂਤੀਪੁਰੀਆ ਵੀ ਕਿਹਾ ਜਾਂਦਾ ਹੈ, ਦੇ ਘਰ ’ਤੇ ਗ੍ਰਨੇਡ ਸੁੱਟਿਆ ਹੈ। ਜੈਂਤੀਪੁਰੀਆ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਕਰੀਬੀ ਸੀ।

 

ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦੇ ਵੇਰਵੇ ਸਾਂਝੇ ਕੀਤੇ ਹਨ। ਮਜੀਠੀਆ ਨੇ ਐਕਸ ’ਤੇ ਇਕ ਪੋਸਟ ਵਿਚ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਉੱਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਗੌਰਵ ਯਾਦਵ ਅਤੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਇਹ ਪੋਸਟ ਟੈਗ ਕੀਤੀ ਹੈ। ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਜੈਂਤੀਪੁਰੀਆ ਦੇ ਪੁੱਤਰ ਅਮਨਦੀਪ ਕੁਮਾਰ ਅਤੇ ਪਰਿਵਾਰ ਨੂੰ ਵਿਦੇਸ਼ੀ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਇਹ ਘਟਨਾ ਸ਼ਾਮ 7.50 ਵਜੇ ਦੇ ਕਰੀਬ ਵਾਪਰੀ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਗ੍ਰਨੇਡ ਸੁੱਟਣ ਵਾਲੇ ਮਸ਼ਕੂਕਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।





News Source link