ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

Must read


ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 9 ਫਰਵਰੀ

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਕੀਰਤਨ ਦਰਬਾਰ ਦੇ ਰੂਪ ਵਿੱਚ ਮਨਾਇਆ ਗਿਆ। ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਟਾਫ ਅਤੇ ਬੱਚਿਆਂ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਦੇ ਭੋਗ ਪਾਏ ਗਏ। ਤਿੰਨਾਂ ਬਰਾਂਚਾਂ ਦੇ ਸਕੂਲੀ ਬੱਚਿਆਂ ਤੇ ਬੀਬੀ ਪਰਮਜੀਤ ਕੌਰ ਨੇ ਕੀਰਤਨ ਦੀ ਹਾਜ਼ਰੀ ਲਗਾਈ। ਨੌਵੇਂ ਮਹੱਲੇ ਦੇ ਸਲੋਕ, ਆਰਤੀ ਪੜਨ ਤੇ ਕੀਰਤਨ ਕਰਨ ਵਾਲੇ ਬੱਚਿਆਂ ਦਾ ਸਨਮਾਨਿਤ ਕੀਤਾ ਗਿਆ।



News Source link

- Advertisement -

More articles

- Advertisement -

Latest article