ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦਾ ਨਤੀਜਾ ਸ਼ਾਨਦਾਰ

Must read


ਧਾਰੀਵਾਲ (ਪੱਤਰ ਪ੍ਰੇਰਕ):

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਐਜੂਕੇਸ਼ਨ ਧਾਰੀਵਾਲ ਦੇ ਬੀਐੱਡ ਸਮੈਸਟਰ ਪਹਿਲੇ ਦਾ ਨਤੀਜਾ ਸੌ ਫੀਸਦੀ ਰਿਹਾ। ਕਾਲਜ ਚੇਅਰਮੈਨ ਅਮਰਜੀਤ ਸਿੰਘ ਚਾਹਲ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਐੱਡ ਸਮੈਸਟਰ ਪਹਿਲੇ ਦੇ ਨਤੀਜੇ ’ਚ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਐਜੂਕੇਸ਼ਨ ਦੇ ਬੀਐੱਡ ਸਮੈਸਟਰ ਪਹਿਲਾ ਦੀ ਵਿਦਿਆਰਥਣ ਦਿਕਸ਼ਾ ਨੇ 71 ਫੀਸਦੀ ਅੰਕਾਂ ਨਾਲ ਕਾਲਜ ’ਚੋਂ ਪਹਿਲਾ ਸਥਾਨ, ਰਮਨਜੀਤ ਕੌਰ ਅਤੇ ਏਕਤਾ ਨੇ 70 ਫੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਮਨਪ੍ਰੀਤ ਕੌਰ ਨੇ 68 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਕਿਰਨ ਕੇਸਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।



News Source link

- Advertisement -

More articles

- Advertisement -

Latest article