ਬਾਰੂਦੀ ਸੁਰੰਗ ਫਟਣ ਕਾਰਨ ਰਾਮਗੜ੍ਹ ਸਰਦਾਰਾਂ ਦਾ ਅਗਨੀਵੀਰ ਸ਼ਹੀਦ – Punjabi Tribune

0
222


ਮਹੇਸ਼ ਸ਼ਰਮਾ

ਮੰਡੀ ਅਹਿਮਦਗੜ੍ਹ, 18 ਜਨਵਰੀ

ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਅਜੈ ਸਿੰਘ ਅੱਜ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਬਾਰਡਰ ’ਤੇ ਵਿਛਾਈ ਗਈ ਬਾਰੂਦੀ ਸੁਰੰਗ ਫਟਣ ਕਾਰਨ ਸ਼ਹੀਦੀ ਪਾ ਗਿਆ। ਉਹ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਸਿੰਘ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਅਗਨੀਵੀਰ ਸਕੀਮ ਦੀ ਪਹਿਲੀ ਭਰਤੀ ਦੌਰਾਨ ਨਿਯੁਕਤ ਹੋਇਆ ਸੀ ਤੇ ਜਨਵਰੀ 2023 ਵਿੱਚ ਦੇਸ਼ ਦੀ ਸੇਵਾ ਲਈ ਗਿਆ ਸੀ।



News Source link