ਬਾਰੂਦੀ ਸੁਰੰਗ ਫਟਣ ਕਾਰਨ ਸੈਨਾ ਦੇ ਦੋ ਕੁਲੀ ਜ਼ਖ਼ਮੀ

0
203


ਜੰਮੂ, 8 ਅਕਤੂਬਰ

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ਫਟਣ ਕਾਰਨ ਸੈਨਾ ਦੇ ਦੋ ਢੋਆ-ਢੁਆਈ ਕਰਨ ਵਾਲੇ ਦੋ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਦੀ ਪਛਾਣ ਅਸ਼ਵਨੀ ਕੁਮਾਰ ਤੇ ਰਾਜ ਕੁਮਾਰ ਵਜੋਂ ਹੋਈ ਹੈ। ਬਾਰੂਦੀ ਸੁਰੰਗ ਫਟਣ ਦੀ ਘਟਨਾ ਨੌਸ਼ਹਿਰਾ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਕਲਾਲ ਇਲਾਕੇ ’ਚ ਵਾਪਰੀ।



News Source link